ਪੈਨਸ਼ਨ ਅਦਾਲਤ ’ਚ ਆਏ ਮਾਮਲਿਆਂ ਦਾ ਮੌਕੇ `ਤੇ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ
Sat 24 Aug, 2019 0ਤਰਨ ਤਾਰਨ, 23 ਅਗਸਤ 2019 :
ਪੰਜਾਬ ਸਰਕਾਰ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਅਤੇ ਈ. ਜੀ. ਪੰਜਾਬ ਤੇ ਪੈਨਸ਼ਨਰ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਦੱਸਿਆ ਕਿ ਅੱਜ ਦੀ ਅਦਾਲਤ ਵਿੱਚ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ 8 ਕੇਸ ਆਏ ਸਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਪਾਸੋਂ ਰਿਪੋਰਟ ਲੈਣ `ਤੇ ਅੱਜ ਮੌਕੇ `ਤੇ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਪੈਨਸ਼ਨਰਾਂ ਨਾਲ ਸਬੰਧਿਤ ਕੇਸਾਂ ਨੂੰ ਤਰਜੀਹੀ ਆਧਾਰ ’ਤੇ ਨਿਪਟਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਪੈਨਸ਼ਨਰ ਨੂੰ ਆਪਣੀ ਪੈਨਸ਼ਨ ਨਾਲ ਸਬੰਧਤ ਕੋਈ ਮੁਸ਼ਕਿਲ ਨਾ ਆਵੇ।
ਇਸ ਮੌਕੇ ਉਹਨਾਂ ਬੈਂਕਾਂ ਨਾਲ ਸਬੰਧਤ ਪੈਨਸ਼ਰਾਂ ਦੇ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਬੈਂਕਾਂ ਨਾਲ ਤਾਲਮੇਲ ਕਰਵਾ ਕੇ ਇਹਨਾਂ ਕੇਸਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ।
ਉਹਨਾਂ ਸਮੂਹ ਡੀ. ਡੀ. ਓਜ਼ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਰਮਚਾਰੀ ਜੋ ਰਿਟਾਇਰ ਤੋਣ ਵਾਲਾ ਹੋਵੇ ੳਸਦਾ ਪੈਨਸ਼ਨ ਕੇਸ ਰਿਟਾਇਰਮੈਂਟ ਤੋਂ 6 ਮਹੀਨੇ ਪਹਿਲਾ ਮੁਕੰਮਲ ਕਰਕੇ ਏ. ਜੀ. ਪੰਜਾਬ ਦੇ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਇਆ ਜਾਵੇ ਅਤੇ ਉਸਦੀ ਸਰਵਿਸ ਬੁੱਕ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਉਸ ਨੂੰ ਹਰ ਪੱਖੋਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
Comments (0)
Facebook Comments (0)