ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ

“ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ

ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ

ਤਰਨ ਤਾਰਨ, 6 ਸਤੰਬਰ 2019:

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਤਰਨ ਤਾਰਨ ਵਿੱਚ ਕਲਰ ਟੀ. ਵੀ. ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਤਰਨ ਤਾਰਨ ਜ਼ਿਲ੍ਹੇ ’ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।