ਦਿੱਲੀ ਪੁਲੀਸ ਵੱਲੋਂ ਜੇਐਨਯੂ ਦੇ ਵਿਦਿਆਰਥੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਦੀ ਸਖ਼ਤ ਨਿੰਦਾ:ਜਮਹੂਰੀ ਅਧਿਕਾਰ ਸਭਾ
Tue 12 Nov, 2019 0ਬਠਿੰਡਾ 12 Btzpo 2019
ਦਿੱਲੀ ਪੁਲਿਸ ਵੱਲੋਂ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਫ਼ੀਸਾਂ ਵਿਚ ਵਾਧੇ ਵਿਰੁੱਧ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵੱਲੋਂ ਲਾਠੀਚਾਰਜ ਦੀ ਜਮਹੂਰੀ ਅਧਿਕਾਰ ਸਭਾ ਨੇ ਸਖ਼ਤ ਸ਼ਬ਼ਦਾਂ ਵਿਚ ਨਿਖੇਧੀ ਕੀਤੀ ਹੈ। ਅੱਜ ਇੱਥ ਜਾਰੀ ਕੀਤੇ ਇੱਕ ਪ੍ਰੈੱਸ ਬਿਆਨ ਵਿੱਚ ਇਕਾਈ ਬਠਿੰਡਾ ਦੇ ਪ੍ਰਧਾਨ ਪ੍ਰਿੰ ਬੱਗਾ ਸਿੰਘ,ਜਨਰਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਫ਼ੀਸਾਂ ਵਿਚ ਵਾਧਾ ਸਮਾਜ ਦੇ ਦੱਬੇ-ਕੁਚਲੇ ਅਤੇ ਆਰਥਕ ਪੱਖ ਤੋਂ ਕਮਜ਼ੋਰ ਸਮਾਜੀ ਹਿੱਸਿਆਂ ਦੇ ਵਿਦਿਆਰਥੀਆਂ ਨੂੰ ਵਿਦਿਆ ਦੇ ਹੱਕ ਤੋਂ ਵਾਂਝੇ ਕਰਨ ਦੀ ਘਿਣਾਉਣੀ ਚਾਲ ਹੈ। ਵਿਦਿਆ ਨਾਗਰਿਕਾਂ ਦਾ ਬੁਨਿਆਦੀ ਮਨੁੱਖੀ ਹੱਕ ਹੈ ਅਤੇ ਇਸ ਦੀ ਰਾਖੀ ਲਈ ਸੰਘਰਸ਼ ਕਰਨਾ ਵਿਦਿਆਰਥੀਆਂ ਦਾ ਜਮਹੂਰੀ ਹੱਕ ਹੈ। ਜਮਹੂਰੀ ਅਧਿਕਾਰ ਸਭਾ ਜੇ ਐੱਨ ਯੂ ਦੇ ਵਿਦਿਆਰਥੀ ਸੰਘਰਸ਼ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਫੀਸਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਲਾਠੀਚਾਰਜ ਕਰਨ ਦੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਰਵਾਈ ਕੀਤੀ ਜਾਵੇ।
Comments (0)
Facebook Comments (0)