ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੈਸਟ ਇੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵੈਸਟ ਇੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾਇਆ

ਪੰਜ ਮੈਚਾਂ ਦੀ ਲੜੀ ਵਿੱਚ ਪਹਿਲਾਂ ਹੀ ਲੀਡ ਹਾਸਲ ਕਰ ਚੁੱਕੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਵੈਸਟ ਇੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਚੌਥਾ ਟੀ-20 ਮੈਚ ਵੀ ਆਪਣੀ ਝੋਲੀ ਪਾ ਲਿਆ। ਭਾਰਤੀ ਮਹਿਲਾ ਟੀਮ ਹੁਣ ਪੰਜ ਮੈਚਾਂ ਦੀ ਲੜੀ ਵਿੱਚ 4-0 ਨਾਲ ਅੱਗੇ ਹੈ। ਚੌਥਾ ਮੈਚ ਮੀਂਹ ਕਾਰਨ ਪ੍ਰਤੀ ਟੀਮ ਨੌਂ ਓਵਰ ਦਾ ਕਰ ਦਿੱਤਾ ਗਿਆ। ਭਾਰਤ ਨੇ ਸੱਤ ਵਿਕਟਾਂ ਗੁਆ ਕੇ 50 ਦੌੜਾਂ ਬਣਾਈਆਂ। ਪੂਜਾ ਵਸਤਰਾਕਰ (ਦਸ ਦੌੜਾਂ) ਦੂਹਰੇ ਅੰਕ ਤੱਕ ਪਹੁੰਚਣ ਵਾਲੀ ਇਕਲੌਤੀ ਭਾਰਤੀ ਰਹੀ। ਤਾਨੀਆ ਭਾਟੀਆ ਨੇ ਨਾਬਾਦ ਅੱਠ ਦੌੜਾਂ ਬਣਾਈਆਂ।