ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮਨ ਬਣਾ ਹੀ ਲਿਆ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮਨ ਬਣਾ ਹੀ ਲਿਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਮਨ ਬਣਾ ਹੀ ਲਿਆ ਹੈ । ਪੰਜਾਬ ਸਰਕਾਰ ਨੇ ਤਿੰਨ ਵਰ੍ਹੇ ਪੂਰੇ ਹੋਣ ਤੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ । ਜਿਸਨੂੰ ਕੈਪਟਨ ਸਰਕਾਰ ਲਗਾਤਾਰ ਟਾਲਦੀ ਆ ਰਹੀ ਸੀ, ਪਰ ਹੁਣ ਸੋਸ਼ਲ ਮੀਡੀਆ 'ਤੇ ਮਜ਼ਾਕ ਉੱਡਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਸਮਾਰਟ ਫੋਨ ਦੇਣ ਦੀ ਤਿਆਰੀ ਕਰ ਰਹੀ ਹੈ ।ਪੰਜਾਬ ਸਰਕਾਰ ਵੱਲੋਂ ਇਸ ਫੈਸਲੇ 'ਤੇ ਕੁਝ ਸਮਾਂ ਪਹਿਲਾਂ ਹੀ ਮੋਹਰ ਲਾ ਦਿੱਤੀ ਗਈ ਸੀ, ਪਰ ਸਮਾਰਟ ਫੋਨ ਦੇਣ ਲਈ ਹੁਣ ਟੈਂਡਰ ਖੁੱਲ੍ਹ ਰਹੇ ਹਨ । ਜਿਸ ਤੋਂ ਬਾਅਦ ਹੀ ਸਮਾਰਟ ਫੋਨ ਮਿਲਣ ਦਾ ਰਸਤਾ ਪੱਧਰਾ ਹੋਵੇਗਾ । ਦੱਸਿਆ ਜਾ ਰਿਹਾ ਹੈ ਕਿ ਟੈਂਡਰ ਖੁੱਲ੍ਹਣ ਤੋਂ ਬਾਅਦ ਟੈਂਡਰ ਅਲਾਟ ਕਰਨ ਦੇ ਮਾਮਲੇ ਵਿੱਚ ਕੁਝ ਦਿਨ ਹੋਰ ਲੱਗਣ ਦੀ ਸੰਭਾਵਨਾ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਦੌਰੇ 'ਤੇ ਹਨ । ਜਿਸ ਕਾਰਨ ਨੌਜਵਾਨਾਂ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ ।