ਆਵੇਕ ਐਜੂਕੇਸ਼ਨ ਫਾਊਂਡੇਸ਼ਨ ਨੇ ਸਿਹਤ ਮੁਲਾਜ਼ਮਾਂ ਨੂੰ ਵੰਡੇ ਘਰਦੇ ਬਣੇ ਮਾਸਕ
Wed 22 Apr, 2020 0ਸਿਹਤ ਮੁਲਾਜ਼ਮਾਂ ਤੇ ਓਟ ਸੈਂਟਰ ਦੇ ਮਰੀਜ਼ਾਂ ਨੰ 1800 ਮਾਸਕ ਹੋਰ ਦਿੱਤੇ ਜਾਣਗੇ : ਸਿ਼ਨਾਗ ਸਿੰਘ
ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਸਰਹਾਲੀ ਕਲਾਂ 22 ਅਪ੍ਰੈਲ 2020
ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਵਾਲੀ ਸੰਸਥਾ ਆਵੇਕ ਐਜੂਕੇਸ਼ਨ ਫਾਊਂਡੇਸ਼ਨ ਚੋਹਲਾ ਸਾਹਿਬ ਵੱਲੋਂ ਅੱਜ ਸੀ.ਐਚ.ਸੀ.ਸਰਹਾਲੀ ਵਿਖੇ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ. ਸਰਹਾਲੀ ਨੂੰ ਘਰਦੇ ਬਣੇ ਮਾਸਕ ਦਿੱਤੇ ਗਏ।ਇਸ ਸਮੇਂ ਆਵੇਕ ਐਜੂਕੇਸ਼ਨ ਫਾਊਂਡੇਸ਼ਨ ਦੇ ਮੀਤ ਪ੍ਰਧਾਨ ਸਿ਼ਨਾਗ ਸਿੰਘ ਸੰਧੂ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਉਹਨਾਂ ਦੀ ਸੰਸਥਾ ਵੱਲੋਂ ਅੱਜ ਸੀ.ਐਚ.ਸੀ.ਸਰਹਾਲੀ ਵਿਖੇ ਡਾ: ਜਤਿੰਦਰ ਸਿੰਘ ਗਿੱਲ ਨੂੰ ਸਿਹਤ ਮੁਲਾਜ਼ਮਾਂ ਅਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਵੰਡਣ ਲਈ ਘਰ ਦੇ ਬਣੇ ਮਾਸਕ ਦਿੱਤੇ ਗਏ ਹਨ ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਲਗਪਗ 1800 ਮਾਸਕ ਹੋਰ ਸੀ.ਐਚ.ਸੀ.ਸਰਹਾਲੀ ਵਿਖੇ ਡਿਊਟੀ ਨਿਭਾ ਰਹੇ ਮੁਲਾਜ਼ਮਾਂ ਅਤੇ ਓਟ ਸੈਂਟਰ ਦੇ ਮਰੀਜ਼ਾਂ ਨੂੰ ਮੂੰਹ ਢੱਕਣ ਲਈ ਦਿੱਤੇ ਜਾਣਗੇ।ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਜਰੂਰਤਮੰਦ ਪਰਿਵਾਰਾਂ ਦੇ ਲੈਂਟਰ ਪਵਾਏ ਗਏ ਹਨ ਅਤੇ ਇਸਦੇ ਨਾਲ ਨਾਲ ਗਰੀਬ ਵਿਦਿਆਰਥੀਆਂ ਨੂੰ ਸਿਲਾਈ,ਕਢਾਈ,ਕੰਪਿਊਟਰ ਸਿੱਖਿਆ ਮੁਫ਼ਤ ਸਿੱਖਿਆ ਵੀ ਦਿੱਤੀ ਜਾਂਦੀ ਹੈ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਮੈਂਬਰ ਰਣਜੋਧ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ ਸਮੇਂ ਸਮੇਂ ਦੇ ਵੱਖ ਵੱਖ ਪਿੰਡਾਂ ਵਿੱਚ ਲੁਧਿਆਣਾ ਤੋਂ ਮਾਹਿਰ ਡਾਕਟਰਾਂ ਦੀ ਟੀਮਾਂ ਦੇ ਸਹਿਯੋਗ ਨਾਲ ਅੱਖਾਂ ਦੇ ਮੁਫ਼ਤ ਕੈਂਪ ਵੀ ਲਗਾਏ ਗਏ ਹਨ ਜਿੰਨਾਂ ਵਿੱਚ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕਰਵਾਕੇ ਦਿੱਤੇ ਗਏ ਹਨ।ਇਸ ਸਮੇਂ ਜੁਆਇੰਟ ਸਕੱਤਰ ਪਰਮਿੰਦਰ ਸਿੰਘ,ਸਕੱਤਰ ਮੈਡਮ ਸ਼ਮਿੰਦਰ ਕੌਰ ਰੰਧਾਵਾ ਆਦਿ ਹਾਜ਼ਰ ਸਨ।
Comments (0)
Facebook Comments (0)