550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਬ-ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਇਲ ਮੁਕਾਬਲੇ
Wed 17 Jul, 2019 0ਤਰਨ ਤਾਰਨ, 17 ਜੁਲਾਈ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਸਬ-ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਇਲ ਅੰਡਰ-14, ਅੰਡਰ-18 ਅਤੇ ਅੰਡਰ-25 (ਲੜਕੇ ਤੇ ਲੜਕੀਆਂ) ਵਰਗ ਵਿੱਚ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਨੇ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਅੰਡਰ-14 ਵਰਗ ਦੇ ਫਾਈਨਲ ਮੁਕਾਬਲੇ ਵਿੱਚ ਸਰਕਾਰੀ ਸਕੂਲ ਅਲਾਦੀਨਪੁਰ ਨੇ ਸਰਕਾਰੀ ਸਕੂਲ ਢੰਡ ਨੂੰ 35-22 ਅੰਕਾਂ ਦੇ ਫਰਕ ਨਾਲ ਹਰਾਇਆ।ਅੰਡਰ-18 ਵਰਗ ਦੇ ਫਾਈਨਲ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਨੇ ਸਰਕਾਰੀ ਸਕੂਲ ਸੋਹਲ ਨੂੰ 28-22 ਅੰਕਾਂ ਦੇ ਫਰਕ ਅਤੇ ਅੰਡਰ-25 ਵਰਗ ਦੇ ਫਾਈਨਲ ਮੁਕਾਬਲੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਨੇ ਸਰਕਾਰੀ ਸਕੂਲ ਗੱਗੋਬੂਹਾ ਨੂੰ 44-40 ਅੰਕਾਂ ਦੇ ਫਰਕ ਨਾਲ ਹਰਾਇਆ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਮੇਲਾ ਸਿੰਘ, ਕਾਨੂੰੰਨਗੋ ਸ੍ਰੀ ਸੁਰਜੀਤ ਸਿੰਘ, ਗੁਰਜੀਤ ਸਿੰਘ ਕਬੱਡੀ ਕੋਚ, ਸੰਦੀਪ ਸਿੰਘ ਕਬੱਡੀ ਕੋਚ, ਦਲਜੀਤ ਸਿੰਘ ਫੁੱਟਬਾਲ ਕੋਚ, ਤਰਸੇਮ ਸਿੰਘ ਆਦਿ ਹਾਜ਼ਰ ਸਨ।
Comments (0)
Facebook Comments (0)