ਐਮ.ਐਸ.ਐਮ.ਕਾਨਵੈਂਟ ਸਕੂਲ ਚੋਹਲਾ ਸਾਹਿਬ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ।
Tue 22 Jun, 2021 0ਚੋਹਲਾ ਸਾਹਿਬ 22 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਮਹਾਨ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸਕੂਲ ਧੁੰਨ ਰੋੜ ਚੋਹਲਾ ਸਾਹਿਬ ਵਿਖੇ ਸਕੂਲ ਦੇ ਚੇਅਰਮੈਨ ਡਾ: ਉਪਕਾਰ ਸਿੰਘ ਸੰਧੂ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਦੀ ਯੋਗ ਰਹਿਨੁਮਾਈ ਹੇਠ ਗਰਮੀਆਂ ਦੀਆਂ ਛੁੱਟੀਆਂ ਦੇ ਦੌਰਾਨ ਆਨਲਾਈਨ ਯੋਗਾ ਕੈਂਪ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਂਆਂ ਦੀਆਂ ਛੁੱਟੀਆਂ ਦੇ ਦੌਰਾਨ ਘਰਾਂ ਵਿੱਚ ਬੈਠੇ ਵੱਖ ਵੱਖ ਕਲਾਸਾਂ ਦੇ ਬੱਚਿਆਂ ਦਾ ਆਨਲਾਈਨ ਯੋਗਾ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਛੋਟੇ ਛੋਟੇ ਬੱਚਿਆਂ ਦੇ ਨਾਲ ਨਾਲ ਵੱਡੀਆਂ ਕਲਾਸਾਂ ਦੇ ਬੱਚਿਆਂ ਨੇ ਆਪਣੇ ਹੱਥੀਂ ਵੱਖ ਵੱਖ ਕਿਸਮ ਦੀਆਂ ਕਲਾਕਿਰਤੀਆਂ ਦਾ ਪ੍ਰਦਰਸ਼ਨ ਕੀਤਾ।ਉਹਨਾਂ ਕਿਹਾ ਕਿ ਇਸ ਯੋਗਾ ਕੈਂਪ ਦੌਰਾਨ ਅਧਿਆਪਕ ਸਾਹਿਬਾਨਾਂ ਨੇ ਬੱਚਿਆਂ ਨੂੰ ਵੱਖ ਵੱਖ ਵਿਸਿ਼ਆਂ ਨਾਲ ਸਬੰਧਤ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਜਿਸ ਦੌਰਾਨ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ।ਉਹਨਾਂ ਕਿਹਾ ਕਿ ਇਹਨਾਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਕਿਰਿਆਤਮਕ ਗੁਣਾ ਨੂੰ ਵਿਕਸਤ ਕਰਨ ਦੇ ਨਾਲ ਨਾਲ ਪੜਾਈ ਪ੍ਰਤੀ ਵੀ ਕਾਫੀ ਰੁਚੀਆਂ ਪੈਦਾ ਹੋਈਆਂ ਹਨ ਵਿਦਿਆਰਥੀਆਂ ਵਿੱਚ ਆਨਲਾਈਨ ਸੈਲਿਡ ਕੰਪੀਟੀਸ਼ਨ,ਫਾਦਰ ਡੇਜ਼ ਆਦਿ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਵਧ ਚੜ੍ਹਕੇ ਹਿੱਸਾ ਲਿਆ ਅਤੇ ਬੱਚਿਆਂ ਨੂੰ ਚੰਗੀ ਖੁਰਾਕ ਖਾਣ ਪੀਣ ਵਾਲੇ ਪੋਸ਼ਟਿਕ ਭੋਜਨ ਲਈ ਵੀ ਪ੍ਰੇਰਿਤ ਕੀਤਾ ਗਿਆ।ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਵਿਦਿਆਰਥੀਆਂ ਵਿੱਚ ਸਰੀਰਕ ਪ੍ਰਤੀਯੋਗਤਾ ਦਾ ਵਿਕਾਸ ਕਰਨ ਲਈ ਵਿਦਿਆਰਥੀਆਂ ਨੂੰ ਯੋਗਾ ਪ੍ਰਤੀ ਪ੍ਰੇਰਿਤ ਕੀਤਾ ਗਿਆ।ਯੋਗਾ ਕਰਨ ਦੇ ਲਾਭ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।ਉਹਨਾਂ ਕਿਹਾ ਕਿ ਬੱਚਿਆਂ ਵਿੱਚ ਅਜਿਹੇ ਕੰਪੀਟੀਸ਼ਨ ਹੋਣ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧਦੀ ਹੈ ਅਤੇ ਨਾਲ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਵਿੱਚ ਵਾਧਾ ਹੁੰਦਾ ਹੈ।
Comments (0)
Facebook Comments (0)