ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿਖੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿਖੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਚੋਹਲਾ ਸਾਹਿਬ 24 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਥਾਨਕ ਗੁਰੂ ਅਰਜਨ ਦੇਵ ਪਬਲਿਕ ਸਕੂਲ ਵਿਖੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀ ਵਿੱਚ ਸ੍ਰੀ ਸੁਖਮਨੀ  ਸਾਹਿਬ ਦੇ ਪਾਠ ਉਪਰੰਤ ਸਿੱਖ ਜਗਤ ਦੇ ਪ੍ਰਸਿੱਧ ਵਿਦਵਾਨ ਅਤੇ ਕਥਾਵਾਚਕ ਗਿਆਨੀ ਹੀਰਾ ਸਿੰਘ ਨੇ ਦਸਮ ਪਾਤਸ਼ਾਹ ਵੱਲੋਂ ਅਨੰਦਪੁਰ ਸਾਹਿਬ ਦਾ ਕਿੱਲਾ ਛੱਡਣ ਤੋਂ ਸ਼ੁਰੂ ਕਰਕੇ ਸਿਰਸਾ ਨਦੀ ਨੂੰ ਪਾਰ ਕਰਨ ਦੌਰਾਨ ਪਏ ਪਰਿਵਾਰ ਵਿਛੋੜੇ,ਚਮਕੌਰ ਸਾਹਿਬ ਅਤੇ ਫਤਹਿਗੜ ਸਾਹਿਬ ਵਿਖੇ ਚਾਰੇ ਸਾਹਿਬਜਾਦਿਆਂ,ਦੋ ਪਿਆਰਿਆਂ ਸਮੇਤ ਤਰਤਾਲੀ ਸਿੰਘਾਂ ਅਤੇ ਬੀਬੀ ਹਰਸ਼ਰਨ ਕੌਰ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਸਮੇਂ ਜਬਰ ਅਤੇ ਸਬਰ ਦੀ ਲਾਮਿਸਾਲ ਲਹੂ ਭਿੱਜੀ ਗਾਥਾ ਦਾ ਵਰਨਣ ਇੰਨੇ ਜਜਬਾਤੀ ਢੰਗ ਨਾਲ ਕੀਤਾ ਕਿ ਹਾਜਰ ਸਰੋਤਿਆਂ ਦੀਆਂ ਅੱਖਾਂ ਨਮ ਹੋ ਗਈਆਂ।ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਮੁੱਖ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਨੇ ਵੀ ਇਸ ਖੂਨੀ ਹਫਤੇ ਦੌਰਾਨ ਵਾਪਰੀਆਂ ਮੁੱਖ ਘਟਨਾਵਾਂ ਨਾਲ ਸੰਗਤਾਂ ਦੀ ਸਾਂਝ ਪਵਾਈ।ਤਰਲੋਚਨ ਸਿੰਘ ਸਾਬਕਾ ਡੀHਆਰH ਅਤੇ ਪ੍ਰਿੰਸੀਪਲ ਪਰਮਿੰਦਰ ਕੌਰ ਖਹਿਰਾ ਨੇ ਵਿਿਦਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ,ਆਪਣੇ ਮਹਾਨ ਵਿਰਸੇ ਤੋਂ ਪ੍ਰੇਰਣਾ ਲੈਕੇ ਗੁੂ ਦੇ ਲੜ ਲੱਗਣ ਅਤੇ ਹਰ ਸਮਾਜਿਕ ਬੁਰਾਈ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ।ਸਮੁੱਚੀ ਪ੍ਰਬੰਧਕ ਕਮੇਟੀ,ਸਟਾਫ ਅਤੇ ਵਿਿਦਆਰਥੀਆਂ ਨੇ ਸਮੁੱਚੀ ਸੇਵਾ ਨੂੰ ਪੂਰੀ ਸ਼ਰਧਾ ਨਾਲ ਨਿਭਾਇਆ।ਇਸ ਸਮੇਂ ਸਕੂਲੀ ਵਿਿਦਆਰਥੀਆਂ ਦੇ ਨਾਲ ਨਾਲ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।