ਵਿਧਾਇਕ ਭੁੱਲਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੂੰ ਮਿਲ ਰਹੀਆਂ ਨੇ ਸਹੂਲਤਾਂ - ਦੀਪ ਖਹਿਰਾ

ਵਿਧਾਇਕ ਭੁੱਲਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੂੰ ਮਿਲ ਰਹੀਆਂ ਨੇ ਸਹੂਲਤਾਂ - ਦੀਪ ਖਹਿਰਾ

ਭਿੱਖੀਵਿੰਡ 21 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਮੁੱਖ ਮੰਤਰੀ ਪੰਜਾਬ ਕੈਪਟਨ
ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ
ਯੋਗ ਅਗਵਾਈ ਹੇਠ ਪਿੰਡਾਂ ਦੇ ਗਰੀਬ ਤੇ ਲੋੜਵੰਦ ਲੋਕਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ
ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਆਗੂ
ਦੀਪ ਖਹਿਰਾ ਨੇ ਆਪਣੇ ਸਾਥੀਆਂ ਗੁਰਮੇਲ ਸਿੰਘ, ਗੁਰਮੀਤ ਸਿੰਘ, ਗੁਰਦੇਵ ਸਿਘ, ਮਨੋਹਰ
ਸਿੰਘ ਦੀ ਹਾਜਰੀ ਵਿਚ ਪਿੰਡ ਮਾਣਕਪੁਰਾ ਵਿਖੇ ਗਰੀਬ ਲੋਕਾਂ ਲਈ ਬਣਾਏ ਜਾ ਰਹੇ ਨਵੇਂ
ਕੋਠਿਆਂ ਦੇ ਲੈਂਟਰ ਪਾਉਣ ਦਾ ਜਾਇਜਾ ਲੈਣ ਸਮੇਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ
ਆਖਿਆ ਕਿ ਪਿੰਡ ਮਾਣਕਪੁਰਾ ਦੇ ਤਿੰਨ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਲੋਕਾਂ ਨੂੰ ਕੋਠੇ
ਬਣਾ ਦਿੱਤੇ ਗਏ ਹਨ ਤੇ ਸਰਕਾਰ ਵੱਲੋਂ ਗਰਾਂਟ ਭੇਜਣ ‘ਤੇ ਕੁਝ ਹੋਰ ਲੋੜਵੰਦ ਲੋਕਾਂ ਨੂੰ
ਵੀ ਕੋਠੇ ਬਣਾ ਕੇ ਦਿੱਤੇ ਜਾਣਗੇ। ਦੀਪ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ
ਅਮਰਿੰਦਰ ਸਿੰਘ, ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ
ਸੁਖਪਾਲ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗਰੀਬ ਤੇ
ਬੇਸਹਾਰੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਪੂਰੀਆਂ ਹੋਣਗੀਆਂ।