ਸੀ ਐਚ ਸੀ ਸਰਹਾਲੀ ਵਿਖੇ ਟੀ ਬੀ ਜਾਗਰੂਕਤਾ ਮੁਹਿੰਮ ਤਹਿਤ ਮੁਲਾਜਮਾਂ ਨਾਲ ਮੀਟਿੰਗ ਕੀਤੀ।
Thu 19 Dec, 2024 0100 ਦਿਨਾਂ ਤੱਕ ਚੱਲੇਗੀ ਟੀਬੀ ਜਾਗਰੂਕਤਾ ਮੁਹਿੰਮ : ਡਾਕਟਰ ਗਿੱਲ
ਚੋਹਲਾ ਸਾਹਿਬ 19 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਵੱਲੋਂ ਟੀ ਬੀ ਜਾਗਰੂਕਤਾ ਮੁਹਿੰਮ ਤਹਿਤ ਆਸ਼ਾ ਵਰਕਰਜ਼ ਅਤੇ ਆਂਗਣਵਾੜੀ ਵਰਕਰਜ਼ ਨਾਲ ਮੀਟਿੰਗ ਕੀਤੀ ਗਈ।ਇਸ ਸਮੇਂ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਹਿੰਮ ਪੂਰੇ 100 ਦਿਨਾਂ ਲਈ ਚਲੇਗੀ ਅਤੇ ਇਸ ਦੌਰਾਨ ਟੀਬੀ ਦੇ ਛੱਕੀ ਮਰੀਜ਼ਾਂ ਦੀ ਸ਼ਨਾਖਤ ਅਤੇ ਉਨਾਂ ਦੇ ਇਲਾਜ ਨੂੰ ਸੰਭਵ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਟੀਬੀ ਵਰਗੀ ਨਾਮੁਰਾਦ ਬਿਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਵੱਖ- ਵੱਖ ਪਿੰਡਾਂ ਦੇ ਵਿੱਚ ਜਿੱਥੇ ਟੀਬੀ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਈ।ਜਿਲ੍ਹਾ ਟੀ ਬੀ ਅਫਸਰ ਡਾਕਟਰ ਰਾਜਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਟੀਬੀ ਵਿਰੁੱਧ ਸ਼ੁਰੂ ਹੋਈ ਮੁਹਿੰਮ ਤਹਿਤ ਜਿੱਥੇ ਸ਼ੱਕੀ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ ਉਥੇ ਨਾਲ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਵੀ ਬਿਲਕੁਲ ਮੁਫਤ ਕਰਵਾਇਆ ਜਾਵੇਗਾ।ਇਸ ਬਿਮਾਰੀ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਲੱਛਣਾਂ ਨੂੰ ਛਪਾਉਣ ਦੀ ਬਜਾਏ ਆਪਣਾ ਇਲਾਜ ਸਮੇਂ ਸਿਰ ਸ਼ੁਰੂ ਕਰਾਉਣਾ ਚਾਹੀਦਾ।ਇਸ ਮੁਹਿੰਮ ਦੌਰਾਨ ਸਬ ਸੈਂਟਰਾਂ ਉੱਤੇ ਤੈਨਾਤ ਸਿਹਤ ਕਰਮੀਆਂ ਵੱਲੋਂ ਵੱਖ-ਵੱਖ ਪਿੰਡਾਂ ਦੇ ਨਾਲ ਨਾਲ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ ਅਤੇ ਝੁੱਗੀਆਂ ਉੱਤੇ ਵਿਸ਼ੇਸ਼ ਤੌਰ ਤੇ ਸਰਵੇ ਕਰਕੇ ਟੀਵੀ ਦੇ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾਵੇਗੀ।ਇਸ ਸਮੇਂ ਐਲ ਟੀ ਜਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਆਰ।ਐਨ।ਟੀ।ਸੀ ਪੀ ਵਿੰਗ ਚਲਾਏ ਜਾ ਰਹੇ ਹਨ ਜਿੱਥੇ ਟੀਬੀ ਜਾਂਚ ਅਤੇ ਮੁਫਤ ਦਵਾਈਆਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਬੀ ਮਰੀਜ਼ਾਂ ਦੇ ਸਾਂਭ ਸੰਭਾਲ ਬਾਰੇ ਵੀ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਸਮੇਂ ਐਲ ਟੀ ਸਰਬਜੀਤ ਕੌਰ,ਮਨਦੀਪ ਕੌਰ ਰੇਡੀਓਗ੍ਰਾਫਰ,ਰਮਨਦੀਪ ਕੌਰ ਸਟਾਫ ਨਰਸ,ਗੁਰਮੀਤ ਕੌਰ ਸਟਾਫ ਨਰਸ,ਵਿਸ਼ਾਲ ਕੁਮਾਰ ਬੀ ਐਸ ਏ,ਮਨਦੀਪ ਸਿੰਘ ਆਈ ਏ,ਬਲਰਾਜ ਸਿੰਘ ਗਿੱਲ ਬੀ ਈ ਈ ਆਦਿ ਹਾਜਰ ਸਨ।
Comments (0)
Facebook Comments (0)