ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ।

ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ।

ਚੋਹਲਾ ਸਾਹਿਬ 27 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਅੱਜ ਸਵੇਰੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਰਲਮਿਲਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਹਰਜੀਤ ਸਿੰਘ ਵੱਲੋਂ ਕਥਾਵਿਚਾਰ ਰਾਹੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਅਤੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ।ਕੀਰਤਨੀ ਜਥੇ ਭਾਈ ਬਲਬੀਰ ਸਿੰਘ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸਤੋਂ ਇਲਾਵਾ ਪਹੁੰਚੀਆਂ ਵੱਖ ਵੱਖ ਸ਼ਖਸ਼ੀਅਤਾਂ ਵੱਲੋਂ ਸਮੂਹ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ ਪੇ੍ਰਰਿਤ ਕੀਤਾ।ਗ੍ਰੰਥੀ ਸਿੰਘ ਦੀ ਸੇਵਾ ਭਾਈ ਬਲਕਾਰ ਸਿੰਘ ਵੱਲੋਂ ਨਿਭਾਈ ਗਈ।ਕੀਰਤਨ ਤੋਂ ਬਾਅਦ ਸਮੂਹ ਸਗੰਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ 15 ਮਿੰਟ ਤੱਕ ਮੂਲਮੰਤਰ ਦੇ ਪਾਠਾਂ ਦਾ ਜਾਪ ਕੀਤਾ ਗਿਆ ਅਤੇ ਫਿਰ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸਤੋਂ ਇਲਾਵਾ ਸਮੂਹ ਸੰਗਤ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਬੇਨਤੀ ਕੀਤੀ। ਇਲਾਕਾ ਨਿਵਾਸੀ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਾਰਾ ਦਿਨ ਬਦਾਮਾਂ ਵਾਲਾ ਦੁੱਧ ਅਤੇ ਲੰਗਰ ਅਤੁੱਟ ਵਰਤਾਏ ਗਏ।ਇਸ ਸਮੇਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇ:ਗੁਰਬਚਨ ਸਿੰਘ ਕਰਮੂੰਵਾਲਾ,ਮੈਨੇਜਰ ਪ੍ਰਗਟ ਸਿੰਘ ਰੱਤੋਕੇ,ਸਰਪੰਚ ਲਖਬੀਰ ਸਿੰਘ ਪਹਿਲਵਾਨ,ਜਥੇ:ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਬਰ ਚੋਹਲਾ ਸਾਹਿਬ,ਸਾਬਕਾ ਮੈਨੇਜਰ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇ:ਗੁਰਮੁੱਖ ਸਿੰਘ,ਸਾਬਕਾ ਪ੍ਰਧਾਨ ਰਾਮਜੀਤ ਸਿੰਘ,ਭੁਪਿੰਦਰ ਸਿੰਘ ਗਾਬੜੀਆ,ਜਸਬੀਰ ਸਿੰਘ ਜੱਸ ਕਾਹਲਵਾਂ,ਤਰਲੋਚਨ ਸਿੰਘ ਡੀ.ਆਰ,ਮਨਜਿੰਦਰ ਸਿੰਘ ਲਾਟੀ ਪੰਜਾਬ ਮੋਟਰਜ਼ ਵਾਲੇ,ਭੁਪਿੰਦਰ ਸਿੰਘ ਖਜਾਨਚੀ, ਆਦਿ ਹਾਜ਼ਰ ਸਨ।