ਐਸ.ਜੀ.ਪੀ.ਸੀ ਵੱਲੋਂ ਚੋਹਲਾ ਸਾਹਿਬ ਤੇ ਚੱਕ ਮਹਿਰ ਪਿੰਡ ਵਾਸੀਆਂ ਨੂੰ ਦਿੱਤਾ ਲੰਗਰ
Sun 5 Apr, 2020 0ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 5 ਅਪ੍ਰੈਲ 2020
ਐਸ.ਜੀ.ਪੀ.ਸੀ. ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ.ਸ੍ਰੀ ਅੰਮ੍ਰਿਤਸਰ ਦੇ ਸਾ:ਜਨਰਲ ਸਕੱਤਰ ਜਥੇ:ਗੁਰਬਚਨ ਸਿੰਘ ਕਰਮੂੰਵਾਲਾ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਦੇ ਮੈਨੇਜਰ ਪ੍ਰਗਟ ਸਿੰਘ ਵੱਲੋਂ ਸੇਵਾਦਾਰਾਂ ਦੇ ਸਹਿਯੋਗ ਨਾਲ ਪਿੰਡ ਚੋਹਲਾ ਸਾਹਿਬ ਅਤੇ ਪਿੰਡ ਚੱਕ ਮਹਿਰ ਵਿਖੇ ਸੈਂਕੜੇ ਗਰੀਬ,ਮਜਦੂਰ ਅਤੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਵਰਤਾਇਆ ਗਿਆ।ਇਸ ਸਮੇਂ ਮੈਨੈਜਰ ਪ੍ਰਗਟ ਸਿੰਘ ਨੇ ਕਿਹਾ ਕਿ ਐਸ.ਜੀ.ਪੀ.ਸੀ.ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਲੰਗਰ ਪਹੁੰਚਾਇਆ ਜਾ ਰਿਹਾ ਹੈ ਕੋਈ ਗਰੀਬ ਭੁੱਖਾ ਨਹੀਂ ਸੌਵੇਂਗਾ।
Comments (0)
Facebook Comments (0)