ਕਿਸਾਨ-ਮਜਦੂਰ ਸੰਘਰਸ਼ ਕਮੇਟੀ ਨੇ ਚੋਹਲਾ ਸਾਹਿਬ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਨੇ ਚੋਹਲਾ ਸਾਹਿਬ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

ਕੈਪਸ਼ਨ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਚੋਹਲਾ ਸਾਹਿਬ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਦੀ ਹੋਈ।

ਚੋਹਲਾ ਸਾਹਿਬ 18 ਜੂਨ (ਰਾਕੇਸ਼ ਬਾਵਾ / ਪਰਮਿੰਦਰ ਚੋਹਲਾ)
ਖੇਤੀ ਮੰਡੀ ਤੋੜਨ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਇਤਿਹਾਸਕ ਨਗਰ ਚੋਹਲਾ ਸਾਹਿਬ ਦੇ ਚੌਂਕ ਬਾਬਾ ਸ਼ਾਹੂ ਸ਼ਾਹ ਵਿਖੇ ਕੇਂਦਰ ਸਰਕਾਰ ਦਾ ਫੂਕਿਆ ਗਿਆ।ਇਸ ਸਮੇਂ ਜਰਨਲ ਸਕੱਤਰ ਬਲਵਿੰਦਰ ਸਿੰਘ,ਰਤਨ ਸਿੰਘ,ਅਮਰੀਕ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਚੋਹਲਾ ਸਾਹਿਬ ਦੇ ਕਿਸਾਨਾਂ ਅਤੇ ਮਜਦੂਰਾਂ ਨੂੰ ਲਾਮਬੱਧ ਕਰਕੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਲਾਫ ਰੱਜਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਚੌਂਕ ਬਾਬਾ ਸ਼ਾਹੂ ਸ਼ਾਹ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਮਹਾਂਮਾਰੀ ਦੌਰਾਨ ਲਗਾਏ ਲਾਕਡਾਊਨ ਦੌਰਾਨ ਕਿਸਾਨ ਮਜਦੂਰ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਮਜਦੂਰਾਂ ਦਾ ਕਚੂੰਮਰ ਕੱਢਿਆ ਹੈ।ਉਹਨਾਂ ਕਿਹਾ ਕਿ ਖੇਤੀ ਮੰਡੀ ਤੋੜਨ ਨਾਲ ਜਿੱਥੇ ਕਿਸਾਨ ਅਤੇ ਮਜਦੂਰ ਪ੍ਰੇਸ਼ਾਨ ਉੱਥੇ ਆਮ ਜਨਤਾ ਤੇ ਵੀ ਇਸਤਾ ਬੋਝ ਪਵੇਗਾ।ਉਹਨਾਂ ਕਿਹਾ ਕਿ ਇਹ ਸਰਕਾਰਾਂ ਕੋਝੀਆਂ ਹਰਕਤਾਂ ਕਰਕੇ ਲੋਕਾਂ ਦਾ ਖੂਨ ਚੂਸ ਰਹੀਆਂ ਹਨ ਅਤੇ ਲੋਕਾਂ ਨੂੰ ਕਰਜੇ ਥੱਲੇ ਨੱਪ ਰਹੀਆਂ ਹਨ।ਉਹਨਾਂ ਕਿਹਾ ਕਿ ਇਸੇ ਤਰਾਂ ਬਿਜਲੀ ਐਕਟ 2020 ਲਿਆਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ ਜੇਕਰ ਮੋਦੀ ਸਰਕਾਰ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਤੋਂ ਬਾਜ ਨਾ ਆਈਤਾਂ ਵੱਡੇ ਪੱਧਰ ਤੇ ਸਘੰਰਸ਼ ਵਿੱਢਿਆ ਜਾਵੇਗਾ।ਇਸ ਸਮੇਂ ਕੇਵਲ ਕ੍ਰਿਸ਼ਨ,ਮਹਿਲ ਸਿੰਘ,ਚਰਨ ਸਿੰਘ,ਗੁਰਦੇਵ ਸਿੰਘ,ਦਿਲਬਰ ਸਿੰਘ ਆਦਿ ਹਾਜ਼ਰ ਸਨ।