600 ਨਸ਼ੀਲੀਆਂ ਗੋਲੀਆਂ ਬਰਾਮਦ

600 ਨਸ਼ੀਲੀਆਂ  ਗੋਲੀਆਂ  ਬਰਾਮਦ

ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ!

ਜ਼ਿਲ੍ਹਾ ਪੁਲੀਸ ਮੁਖੀ ਦਰਸ਼ਨ ਸਿੰਘ ਮਾਨ ,ਡੀ ਐੱਸ ਪੀ ਤੇ  ਸੁਲੱਖਣ ਸਿੰਘ ਮਾਨ ਦੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲੀਸ ਨੇ ਦੌਰਾਨੇ ਗਸ਼ਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 600 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਹਨ!ਇਹ ਜਾਣਕਾਰੀ ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਐਸਐਚਓ ਮਨਜਿੰਦਰ ਸਿੰਘ ਦੱਸਿਆ ਕਿ A S Iਪੂਰਨ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਗੰਦਾ ਨਾਲ ਅੰਮ੍ਰਿਤਸਰ ਨੂੰ ਜਾ ਰਹੇ ਸਨਅੱਗੋਂ ਦੋ ਆਦਮੀ ਦਿਖਾਈ ਦਿੱਤੇ ਜਿਨ੍ਹਾਂ ਨੂੰ ਸ਼ੱਕ ਦੀ ਬਿਨਾ ਤੇ ਘੇਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਛੇ ਸੋ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ!ਉਨ੍ਹਾਂ ਦੱਸਿਆ ਕਿ ਅਗਲੀ ਕੋਸ਼ਿਸ਼ ਕਰਨ ਤੇ ਦੋਨਾਂ ਵਿਅਕਤੀਆਂ ਨੇ ਆਪਣਾ ਨਾਮ ਸਾਜਨਪ੍ਰੀਤ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਭਿੱਖੀਵਿੰਡ ਦਿਲਬਾਗ ਸਿੰਘ ਪੁੱਤਰ ਲੱਖਾ ਸਿੰਘ ਵਾਸੀਅਾਨ ਭਿੱਖੀਵਿੰਡ ਦੱਸਿਆਂ!ਅੈਸ ਅੈਚ ੳ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਐਨ ਡੀ ਪੀ ਐਸ ਐਕਟ ਥਾਣਾ  ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ!