ਐਮ.ਐਸ.ਐਮ.ਕੌਨਵੈਂਟ ਸਕੂਲ ਚੋਹਲਾ ਸਾਹਿਬ `ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।
Sun 13 Mar, 2022 0ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਯੋਗ ਇਨਾਮ ਤਕਸੀਮ ਕੀਤੇ ।
ਚੋਹਲਾ ਸਾਹਿਬ 13 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ.ਐਸ.ਐਮ.ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਧੁੰਨ ਰੋੜ ਚੋਹਲਾ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ:ਉਪਕਾਰ ਸਿੰਘ ਸੰਧੂ ਦੀ ਯੋਗ ਰਹਿਨੁਮਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਐਮ.ਐਸ.ਐਮ.ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ,ਜਿੰਨਾਂ ਨੇ ਚੰਗੇ ਨੰਬਰ ਲੈਕੇ ਚੰਗੀਆਂ ਪੁਜੀਸ਼ਨ ਹਾਸਿਲ ਕੀਤੀਆਂ ਹਨ ਨੂੰ ਯੋਨ ਇਨਾਮ ਤਕਸੀਮ ਕਰਕੇ ਉਹਨਾਂ ਦੀ ਹੌਂਸਲ ਅਫਜਾਈ ਕੀਤੀ ਗਈ ਅਤੇ ਆਸਿ਼ਰਵਾਦ ਦਿੱਤਾ ਕਿ ਉਹ ਆਪਣੀ ਜਿੰਦਗੀ ਵਿੱਚ ਹੋਰ ਤਰੱਕੀਆਂ ਕਰਨ।ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਜਿਸਤੇ ਸਕੂਲ ਦੀਆ ਵੱਖ ਵੱਖ ਕਲਾਸਾਂ ਦੇ ਵਿਦਿਆਰਥੀ ਅਤੇ ਉਹਨਾਂ ਨੇ ਮਾਪੇ ਵੀ ਖੁਸ਼ ਹਨ।ਉਹਨਾਂ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਵੱਲੋਂ ਬੱਚਿਆਂ ਦੇ ਉਜਵਲ ਭਵਿੱਖ ਲਈ ਬੱਚਿਆਂ ਨੂੰ ਲਗਨ ਨਾਲ ਪੜਾਇਆ ਜਾਂਦਾ ਹੈ ਅਤੇ ਬੱਚੇ ਵੀ ਉਤਸ਼ਾਹਿਤ ਹੋਕੇ ਵਿਦਿਆ ਹਾਸਲ ਕਰ ਰਹੇ ਹਨ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।
Comments (0)
Facebook Comments (0)