ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਚੋਹਲਾ ਸਾਹਿਬ 16 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਮੈਂਬਰ ਡਾ: ਰਾਜਪਾਲ ਸਿੰਘ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ੳਹਨਾਂ  ਨੇ ਵਿਦਿਆਰਥੀਆਂ  ਨੂੰ ਸਰਲ ਸ਼ਬਦਾਂ ਵਿਚ ਸਹਿਜ ਪਾਠ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨਾਲ ਕਈ ਸਵਾਲ- ਜਵਾਬ ਵੀ ਕੀਤੇ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਉਹਨਾਂ ਦੇ ਵਿਚਾਰ ਸੁਣੇ ਅਤੇ ਵਧ ਚੜ੍ਹ ਕੇ ਸਹਿਜ ਪਾਠ ਕਰਨ ਵਿਚ ਸਹਿਮਤੀ ਦਿੱਤੀ। ਸੰਸਥਾ ਵਲੋਂ ਪਹਿਲਾਂ ਤੋਂ ਸਹਿਜ ਪਾਠ ਕਰ ਰਹੇ ਵਿਦਿਆਰਥੀਆਂ  ਨੂੰ ਸਨਮਾਨਿਤ ਵੀ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਵਲੋਂ ਸ੍ਰੀ ਸਹਿਜ ਪਾਠ ਸੇਵਾ ਵਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਸੰਬੋਧਨ ਕਰਦੇ ਹੋਏ  ਕਿਹਾ ਕਿ ਅਸੀ ਵਿਦਿਆਰਥੀਆਂ ਵਿਚ ਧਰਮ ਲਈ ਰੁਚੀ ਪੈਦਾ ਕਰਨ ਲਈ ਸਮੇਂ - ਸਮੇਂ ਤੇ ਅਜਿਹੇ ਸੈਮੀਨਾਰ ਕਰਵਾੳਦੇਂ ਰਹਾਂਗੇ।ਇਸ ਮੌਕੇ ਕਾਲਜ ਅਤੇ ਕਾਲਜੀਏਟ ਸਕੂਲ ਦਾ ਸਮੂਹ ਸਟਾਫ ਹਾਜਰ ਸੀ।