ਨੰਨੇ-ਮੁੰਨੇ ਵਿਦਿਆਰਥੀਆਂ ਦੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ।

ਨੰਨੇ-ਮੁੰਨੇ ਵਿਦਿਆਰਥੀਆਂ ਦੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ।

ਚੋਹਲਾ ਸਾਹਿਬ 9 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿੱਚ ਚੇਅਰਮੈਨ ਡਾ: ਉਪਕਾਰ ਸਿੰਘ ਸੰਧੂ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਮਾਂ ਦਿਵਸ ਦੇ ਮੌਕੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੜ ਚੜ੍ਹਕੇ ਹਿੱਸਾ ਲਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਨੇ ਦੱਸਿਆ ਕਿ ਇਸ ਸਮੇਂ ਕਰਵਾਏ ਗਏ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਬੜ੍ਹੇ ਉਤਸ਼ਾਹ ਨਾਲ ਭਾਗ ਲਿਆ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਿੱਚ ਕਾਰਡ ਮੇਕਿੰਗ ਕੰਪੀਟੀਸ਼ਨ ਕਰਵਾਏ ਗਏ।ਇਸ ਸਮੇਂ ਬੱਚਿਆ ਨੇ ਵੱਖ ਵੱਖ ਤਰਾਂ ਦੇ ਕਾਰਡ,ਚਾਰਟ ਬਣਾਕੇ ਆਪਣੇ ਕਿਰਿਆਤਮਕ ਹੁਨਰ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਮੈਡਮ ਜਸਪਾਲ ਕੌਰ ਸਿੱਧੂ ਨੇ ਕਲਾਸਾਂ ਵਿੱਚ ਜਾਕੇ ਬੱਚਿਆਂ ਨੂੰ ਮਾਂ ਦਿਵਸ ਦੇ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਚਿੰਨ ਦੇਕੇ ਸਨਮਾਨਿਤ ਕੀਤਾ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।