ਐਮ.ਐਸ.ਐਮ.ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ।
Sat 21 Dec, 2019 0ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀ ਦੋਰਾਨ ਦਿੱਤਾ ਸਮਾਜਿਕ ਕੁਰੀਤੀਆਂ ਖਿਲਾਫ ਹੋਕਾ।
ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 21 ਦਸਬੰਰ 2019
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਅੱਠਵਾਂ ਸਾਲਾਨਾ ਇਨਾਮ ਵੰਡ ਸਮਾਗਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ।
ਇਸ ਸਮਾਗਮ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਜਿਥੇ ਪੰਜਾਬੀ ਸਭਿਆਚਾਰ ਦੀ ਤਰਜਮਾਨੀ ਕਰਦੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧਾ-ਭੰਗੜਾ ਅਤੇ ਲੋਕ ਗੀਤਾਂ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਉਥੇ ਸਾਡੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਜਿਵੇਂ ਭਰੂਣ ਹੱਤਿਆ,ਨਸ਼ੇ,ਦਾਜ ਦੀ ਲਾਹਨਤ ਆਦਿ ਦਾ ਪਰਦਾਫਾਸ਼ ਕਰਦੇ ਡਰਾਮੇਂ ਅਤੇ
ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਰਾਹੀਂ ਪੰਡਾਲ ਵਿੱਚ ਬੈਠੇ ਦਰਸ਼ਕਾਂ ਦੇ ਮਨਾਂ ਨੂੰ ਖੂਬ ਟੁੰਬਿਆ।ਇਸ ਸਮਾਗਮ ਵਿੱਚ ਬਤੋਰ ਮੁੱਖ ਮਹਿਮਾਨ ਪਹੁੰਚੇ ਜਿਲ੍ਹਾ ਖੇਡ ਅਫਸਰ (ਏ.ਈ.ਓ) ਮੈਡਮ ਕੁਲਵਿੰਦਰ ਕੋਰ ਨੇ ਸਿ਼ਰਕਤ ਕੀਤੀ,
ਜਿੰਨਾਂ ਨੇ ਆਪਣੇ ਸੰਬੋਧਨ ਵਿੱਚ ਜਿਥੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਖੂਬ ਸ਼ਲਾਘਾ ਕੀਤੀ ਉਥੇ ਉਹਨਾਂ ਇਸ ਸਕੂਲ ਦੀ ਮੈਨੇਜਮੈਟ ਕਮੇਟੀ ਵੱਲੋ਼ ਕੀਤੇ ਗਏ ਸੁਚੱਜੇ ਪ੍ਰਬੰਧਾਂ ਅਤੇ ਸਕੂਲ ਦੀ ਕਾਰਗੁਜਾਰੀ ਦੀ ਵੀ ਪ੍ਰਸੰਸਾ ਕੀਤੀ।ਉਨਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹਕੇ ਭਾਗ ਲੈਣ ਲਈ ਪ੍ਰੇਰਿਆ।ਸਕੂਲ ਦੇ ਚੇਅਰਮੈਨ ਡਾ:ਉਪਕਾਰ ਸਿੰਘ ਸੰਧੂ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੂੰ ਜੀ ਆਖਦਿਆਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜ਼ਸਪਾਲ ਕੋਰ ਸਿੱਧੂ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸਲਾਹਨਾ ਕੀਤੀ।ਇਸ ਮੋਕੇ ਜਥੇ:ਗੁਰਬਚਨ ਸਿੰਘ ਕਰਮੂੰਵਾਲਾ ਸਾਬਕਾ ਜਰਨਲ ਸਕੱਤਰ ਐਸ.ਜੀ.ਪੀ.,ਮੈਡਮ ਰੁਪਿੰਦਰ ਕੋਰ ਪ੍ਰਧਾਨ ਇਸਤਰੀ ਵਿੰਗ,ਰਾਜਬੀਰ ਸਿੰਘ ਰਾਜਾ ਪੰਨੂ,ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ,ਜਥੇ:ਅਜੀਤ ਸਿੰਘ ਪ੍ਰਧਾਨ,ਬਲਵਿੰਦਰ ਸਿੰਘ ਮਾੜੀ ਕੰਬੋਕੇ,ਰਣਜੀਤ ਸਿੰਘ ਮਾੜੀ ਕੰਬੋਕੇ,ਪ੍ਰਗਟ ਸਿੰਘ ਮੈਨੇਜਰ,ਚੈਂਚਲ ਸਿੰਘ,ਡੀ.ਪੀ.ਨਿਸ਼ਾਨ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Comments (0)
Facebook Comments (0)