ਅੰਮ੍ਰਿਤਸਰ ਸਾਹਿਬ ਵਿਚ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਕੀਤਾ ਗਿਆ।
Wed 15 May, 2024 0ਸਰਹਾਲੀ ਸਾਹਿਬ 15 ਮਈ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਜਸਬੀਰ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅੰਮ੍ਰਿਤਸਰ ਨੇ ਆਪਣੇ ਗ੍ਰਹਿ ਵਿਖੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ, ਗੁਰਦੁਆਰਾ ਇੰਸਪੈਕਟਰ ਗੁਰਪ੍ਰੀਤ ਸਿੰਘ, ਮਨਮੇਹਰ ਸਿੰਘ ਅਸਟ੍ਰੇਲੀਆ, ਭਾਈ ਪ੍ਰਭਜੀਤ ਸਿੰਘ ਪੰਜ ਪਿਆਰਾ, ਅਮਨਦੀਪ ਸਿੰਘ ਰਿਕਾਰਡ ਕੀਪਰ, ਅਰਵਿੰਦਰ ਸਿੰਘ ਡਰਾਇਵਰ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ। ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨ ਚਿੰਨ ਭੇਂਟ ਕੀਤਾ ਅਤੇ ਆਖਿਆ। “ ਮਹਾਂਪੁਰਖ ਸੰਤ ਬਾਬਾ ਸੁੱਖਾ ਸਿੰਘ ਵਲੋਂ ਸਾਲ 2023 ਵਿਚ ਨਿਭਾਈਆਂ ਗਈਆਂ ਸੇਵਾਵਾਂ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਦਰਜ ਹੋਈਆਂ ਹਨ। ਆਉਣ ਵਾਲੀਆਂ ਨਸਲਾਂ ਜਦੋਂ ਵੀ ਸਾਲ 2023 ਦੇ ਹੜ੍ਹਾਂ ਬਾਬਤ ਪੜ੍ਹਿਆ ਕਰਨਗੀਆਂ, ਸੰਤ ਬਾਬਾ ਸੁੱਖਾ ਸਿੰਘ ਵਲੋਂ ਬੰਨ੍ਹੇ ਗਏ ਬੰਨ੍ਹਾਂ ਦੀ ਦਾਸਤਾਨ ਉਹਨਾਂ ਦੇ ਸਾਹਮਣੇ ਆ ਜਾਇਆ ਕਰੇਗੀ। ਅੱਜ ਸੰਤ ਬਾਬਾ ਸੁੱਖਾ ਸਿੰਘ ਨੇ ਆਪਣੇ ਕੀਮਤੀ ਰੁਝੇਵਿਆਂ ਚੋਂ ਸਮਾਂ ਕੱਢ ਕੇ ਸਾਡਾ ਸੱਦਾ ਪ੍ਰਵਾਨ ਕੀਤਾ ਅਤੇ ਸੇਵਾ ਦਾ ਮੌਕਾ ਬਖ਼ਸ਼ਿਆ, ਇਸ ਲਈ ਅਸੀਂ ਆਪ ਜੀ ਦੇ ਤਹਿ ਦਿਲੋਂ ਧੰਨਵਾਦੀ ਹਾਂ।”
Comments (0)
Facebook Comments (0)