ਸੰਤ ਬਾਬਾ ਤਾਰਾ ਸਿੰਘ ਖਾਲਸਾ ਸਕੂਲ ਦੇ ਵਿਿਦਆਰਥੀਆਂ ਨੇ ਪੋਸਟਰ ਡਿਸਪਲੇਅ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।

ਸੰਤ ਬਾਬਾ ਤਾਰਾ ਸਿੰਘ ਖਾਲਸਾ ਸਕੂਲ ਦੇ ਵਿਿਦਆਰਥੀਆਂ ਨੇ ਪੋਸਟਰ ਡਿਸਪਲੇਅ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।

ਚੋਹਲਾ ਸਾਹਿਬ 2 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਇਲਾਕੇ ਦੀ ਮਹਾਨ ਵਿਿਦਅਕ ਸੰਸਥਾ ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਿਦਆਰਥੀਆਂ ਵੱਲੋਂ ਸਮੇਂ ਸਮੇਂ *ਤੇ ਕਰਵਾਏ ਜਾਂਦੇ ਵੱਖ ਵੱਖ ਮੁਕਾਬਲਿਆਂ ਵਿੱਚ ਆਪਣੀ ਆਪਣੀ ਕਲਾ ਦੇ ਜੌਹਰ ਦਿਖਾਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ ਅਤੇ ਨਾਲ ਨਾਲ ਆਪਣੇ ਮਾਪਿਆਂ ਦਾ ਸਿਰ ਵੀ ਫਖਰ ਨਾਲ ਉੱਚਾ ਚੁੱਕਿਆ ਜਾਂਦਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਅੱਗੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਨੇ ਦੱਸਿਆ ਕਿ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਸਾਇੰਸ ਅਤੇ ਕਾਮਰਸ ਮੁਕਾਬਲੇ ਕਰਵਾਏ ਗਏ ਸਨ ਜਿੰਨਾਂ ਮੁਕਾਬਲਿਆਂ ਵਿੱਚ ਜਿਲੇ੍ਹ ਭਰ ਤੋਂ ਵੱਖ ਵੱਖ ਸਕੂਲਾਂ ਦੇ ਹੋਣਹਾਰ ਵਿਿਦਆਰਥੀਆਂ ਵੱਲੋ ਵੱਧ ਚੜਕੇ ਹਿੱਸਾ ਲਿਆ ਗਿਆ ਸੀ ।ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਿਦਆਰਥੀਆਂ ਨੇ ਵੀ ਹਿੱਸਾ ਲਿਆ ਸੀ ਅਤੇ ਸਕੂਲ ਦੇ ਵਿਿਦਆਰਥੀਆਂ ਨੇ ਪੋਸਟਰ ਡਿਸਪਲੇਅ (ਕਾਮਰਸ ਗਰੁੱਪ) ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਉਹਨਾਂ ਜੇਤੂ ਵਿਿਦਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਆਸ਼ਿਰਵਾਦ ਦਿੰਦੇ ਹੋਏ ਸਨਮਾਨ ਚਿੰਨ ਦੇਕੇ ਸਨਮਾਨਿਤ ਵੀ ਕੀਤਾ ਗਿਆ।ਉਹਨਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਅਤੇ ਹੋਰ ਮੁਕਾਬਲਿਆਂ ਵਿੱਚ ਵੀ ਰੁਚੀ ਪੈਦਾ ਕਰਨ ਤਾਂ ਕਿ ਉਹਨਾਂ ਦਾ ਮਾਨਸਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਵੀ ਹੋ ਸਕੇ।