ਭਾਈ ਧਰਮ ਸਿੰਘ ਟਰਸਟ ਵੱਲੋਂ ਧਾਰਮਿਕ ਵਿੱਦਿਆ ਪ੍ਰਾਪਤ ਕਰਨ ਵਾਲੇ ਜਰੂਰਤਮੰਦ ਵਿਦਿਆਰਥੀਆਂ ਨੂੰ ਵੰਡਿਆ ਰਾਸ਼ਨ।

ਭਾਈ ਧਰਮ ਸਿੰਘ ਟਰਸਟ ਵੱਲੋਂ ਧਾਰਮਿਕ ਵਿੱਦਿਆ ਪ੍ਰਾਪਤ ਕਰਨ ਵਾਲੇ ਜਰੂਰਤਮੰਦ ਵਿਦਿਆਰਥੀਆਂ ਨੂੰ ਵੰਡਿਆ ਰਾਸ਼ਨ।

ਚੋਹਲਾ ਸਾਹਿਬ 12 ਅਗਸਤ (ਰਾਕੇਸ਼ ਬਾਵਾ/ਪਰਮਿੰਦਰ ਸਿੰਘ)
ਇਥੋਂ ਨਜ਼ਦੀਕ ਗੁਰਦੁਆਰਾ ਬਾਬਾ ਲੂੰਆਂ ਸਾਹਿਬ ਵਿਖੇ ਜਥੇਦਾਰ ਬਾਬਾ ਪ੍ਰਗਟ ਸਿੰਘ ਰਾਹੀਂ ਭਾਈ ਧਰਮ ਸਿੰਘ ਟਰਸਟ ਵੱਲੋਂ ਜਰੂਰਤਮੰਦ ਵਿਦਿਆਰਥੀਆਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਸਮੇਂ ਸਮੇਂ ਤੇ ਗਰਮੀਂ-ਸਰਦੀ ਦੇ ਮੌਸਮ ਵਿੱਚ ਜਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ ਜਾਂਦਾ ਹੈ।ਉਹਲਾਂ ਕਿਹਾ ਕਿ ਅੱਜ ਭਾਈ ਧਰਮ ਸਿੰਘ ਟਰਸਟ ਦੇ ਮੁੱਖ ਸੇਵਾਦਾਰ ਬੀਬੀ ਸਨਦੀਪ ਕੌਰ ਖਾਲਸਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਿੱਖਿਆ ਦਾ ਗਿਆਨ ਪ੍ਰਾਪਤ ਕਰ ਰਹੇ ਜਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਵਾਲਾ ਰਾਸ਼ਨ ਵੰਡਿਆ ਗਿਆ ਹੈ।ਇਸ ਸਮੇ ਬੀਬੀ ਸਨਦੀਪ ਕੌਰ ਖਾਲਸਾ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਜਰੂਰਤਮੰਦ ਪਰਿਵਾਰਾਂ ਨੂੰ ਹਰ ਸਮੇਂ ਜਰੂਰਤ ਅਨੁਸਾਰ ਰਾਸ਼ਨ ਵੰਡਿਆ ਜਾ ਰਿਹਾ ਹੈ ਕੋਈ ਵੀ ਜਰੂਰਤਮੰਦ ਪਰਿਵਾਰ ਉਹਨਾਂ ਨਾਲ ਸੰਪਰਕ ਕਰਕੇ ਘਰੇਲੂ ਵਰਤੋਂ ਵਾਲਾ ਸਮਾਨ ਅਤੇ ਰਾਸ਼ਨ ਜਰੂਰਤ ਅਨੁਸਾਰ ਪ੍ਰਾਪਤ ਕਰ ਸਕਦਾ ਹੈ।ਉਹਨਾਂ ਵਿਸ਼ੇਸ਼ ਸਹਿਯੋਗ ਲਈ ਬਾਬਾ ਪ੍ਰਗਟ ਸਿੰਘ ਦਾ ਧੰਨਵਾਦ ਕੀਤਾ ਅਤੇ ਆਪਣੀ ਸੰਸਥਾ ਨਾਲ ਜੁੜੇ ਰਹਿਣ ਲਈ ਕਿਹਾ।ਇਸ ਸਮੇਂ ਭਾਈ ਕੁਲਦੀਪ ਸਿੰਘ,ਦਲਬੀਰ ਸਿੰਘ ਫੌਜੀ ਆਦਿ ਹਾਜ਼ਰ ਸਨ।