ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੀਟਿੰਗਾਂ ਰਾਹੀਂ ਅਹੁਦੇਦਾਰਾਂ ਦੀ ਕੀਤੀ ਚੋਣ

ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੀਟਿੰਗਾਂ ਰਾਹੀਂ ਅਹੁਦੇਦਾਰਾਂ ਦੀ ਕੀਤੀ ਚੋਣ

20 ਜੁਲਾਈ ਨੂੰ ਵੱਡੇ ਪੱਧਰ ਤੇ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਵੱਲ ਕੀਤਾ ਜਾਵੇਗਾ ਕੂਚ : ਸ਼ਕਰੀ
ਚੋਹਲਾ ਸਾਹਿਬ 30 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ-ਮਜਦੂਰ ਸੰਘਰਸ਼ ਕਮੇਟੀ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਸਰਹਾਲੀ ਕਲਾਂ ਦੇ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਅਤੇ ਪ੍ਰਧਾਨ ਬਲਵਿੰਦਰ ਸਿੰਘ ਚੋਹਲਾ ਸਾਹਿਬ ਦੀ ਯੋਗ ਰਹਿਨੁਮਾਈ ਹੇਠ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨਵੀਂ ਚੋਣ ਰਾਹੀਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਅਤੇ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਅੱਜ ਉਹਨਾਂ ਦੀ ਯੂਨੀਅਨ ਵੱਲੋਂ ਚੋਹਲਾ ਸਾਹਿਬ,ਸਰਹਾਲੀ ਕਲਾਂ,ਨਵੇਂ ਵਰਿਆਂ,ਬਿੱਲਿਆਂ ਵਾਲਾ,ਵੜਿੰਗ,ਖਾਰਾ,ਢੋਟੀਆਂ,ਉਸਮਾਂ ਆਦਿ ਪਿੰਡਾਂ ਵਿੱਚ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਲੋਕਾਂ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਗਰੂਕ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਇਸ ਦੌਰਾਨ ਨਵੀਂ ਚੋਣ ਕਰਕੇ ਇਕਾਈ ਪ੍ਰਧਾਨ ਬਲਵਿੰਦਰ ਸਿੰਘ ਚੋਹਲਾ ਸਾਹਿਬ,ਵੜਿੰਗ ਤੋਂ ਗੁਰਦੇਵ ਸਿੰਘ,ਢੋਟੀਆਂ ਤੋਂ ਕੁਲਵੰਤ ਸਿੰਘ,ਖਾਰਾ ਤੋਂ ਰਣਜੀਤ ਸਿੰਘ,ਠੱਠੀਆਂ ਮਹੰਤਾਂ ਤੋਂ ਹਰਬਰਿੰਦਰ ਸਿੰਘ,ਸਰਹਾਲੀ ਕਲਾ ਤੋਂ ਗੁਰਭੇਜ਼ ਸਿੰਘ ਅਤੇ ਬਿੱਲਿਆਂ ਵਾਲਾ ਤੋਂ ਰਣਜੀਤ ਸਿੰਘ ਆਦਿ ਨੂੰ ਪ੍ਰ਼ਧਾਨ ਚੁਣਿਆ ਗਿਆ ਹੈ। ਉਹਨਾਂ ਕਿਹਾ ਕਿ 20 ਜੁਲਾਈ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜਦੂਰ ਟਰੈਕਟਰ ਟਰਾਲੀਆਂ ਰਾਹੀਂ ਦਿੱਲੀ ਦੇ ਸਿੰਘੂ ਬਾਰਡਰ ਤੇ ਵੱਡੇ ਪੱਧਰ ਤੇ ਸ਼ਾਂਤਮਈ ਸੰਘਰਸ਼ ਕਰਨ ਲਈ ਪਹੁੰਚਣਗੇ ਅਤੇ ਸੁੱਤੀ ਹੋਈ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦੇਣਗੇ।ਉਹਨਾਂ ਕਿਹਾ ਕਿ ਜਿੰਨਾਂ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਤੱਦ ਤੱਕ ਇਹ ਸੰਘਰਸ਼ ਜਾਰੀ ਰਹੇਗਾ।