ਸਲਾਨਾ ਬਰਸੀ ਸਮਾਗਮਾਂ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ
Tue 31 Dec, 2019 0ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 31 ਦਸੰਬਰ 2019
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਜੀ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲ੍ਹਾਂ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਉੱਪ ਮੁੱਖੀ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਇਹ ਸਲਾਨਾ ਬਰਸੀ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ,ਸਰਹਾਲੀ ਸਾਹਿਬ ਜਿਲ੍ਹਾ ਤਰਨ ਤਾਰਨ ਵਿਖੇ ਮਨਾਈ ਜਾ ਰਹੀ ਹੈ।ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਸੰਗਤਾਂ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਭਾਰੀ ਗਿਣਤੀ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ ਜਿੰਨਾਂ ਦੇ ਰਹਿਣ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।ਉਨਾਂ ਦੱਸਿਆ ਕਿ 30 ਦਸੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ , 31 ਦਸੰਬਰ ਨੂੰ ਰੈਣ ਸਬਾਈ ਕੀਰਤਨ ਹੋਣਗੇ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ ਰਸ ਭਿੰਨਾ ਕੀਤਰਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। 1 ਜਨਵਰੀ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 2 ਜਨਵਰੀ ਨੂੰ ਸੈਕੜੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾਣਗੇ।ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬਰਸੀ ਸਮਾਗਮ ਤੇ ਪਹੁੰਚਕੇ ਗੁਰੂ ਜੱਸ ਸੁਣਕੇ ਆਪਣਾ ਜੀਵਨ ਸਫਲ ਕਰੋ।
Comments (0)
Facebook Comments (0)