ਸੀ.ਐਚ.ਸੀ.ਸਰਹਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ।

ਸੀ.ਐਚ.ਸੀ.ਸਰਹਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ।

ਕੈਪਸ਼ਨ : ਸੀ.ਐਚ.ਸੀ.ਸਰਹਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਉਣ ਸਮੇਂ। 

ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਓ : ਡਾ: ਜਤਿੰਦਰ ਸਿੰਘ ਗਿੱਲ
ਚੋਹਲਾ ਸਾਹਿਬ 10 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਅਤੇ ਜਿਲ੍ਹਾ ਮਲੇਰੀਆ ਅਫਸਰ ਡਾ: ਸਵਰਨਜੀਤ ਧਵਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਅੱਜ ਹੈਲਥ ਇੰਸਪੈਕਟਰ ਬਿਹਾਰੀ ਲਾਲ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਸੀ.ਐਚ.ਸੀ.ਸਰਹਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਲਾਫ਼ਨੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਸਾਡੇ ਘਰਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੇ ਢੇਰ ਅਤੇ ਛੱਪੜਾਂ ਵਿੱਚ ਖੜੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ।ਇਸ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਛੱਪੜਾਂ ਵਿੱਚ ਸੜੇ ਤੇਲ ਦਾ ਛਡਕਾਅ ਕਰਨਾ ਚਾਹੀਦਾ ਹੈ।ਇਸ ਸਮੇਂ ਐਸ.ਆਈ.ਬਿਹਾਰੀ ਲਾਲ ਨੇ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਸਾਨੂੰ ਘਰਾਂ ਦੀਆਂ ਛੱਤਾਂ ਤੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਪਾਣੀ ਵਿੱਚ ਮੱਛਰ ਪੈਦਾ ਹੁੰਦਾ ਹੈ ਜਿਸ ਨਾਲ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ,ਸਿਰ ਦਰਦ ਦੀ ਮੁਸ਼ਕਲ ਹੋਵੇ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਪਹੁੰਚਕੇ ਆਪਣੀ ਮੁਫ਼ਤ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਸਮੇਂ ਬਲਰਾਜ ਸਿੰਘ ਗਿੱਲ,ਜ਼ਸਪਿੰਦਰ ਸਿੰਘ ਹਾਂਡਾ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆ,ਸਤਨਾਮ ਸਿੰਘ ਮੁੰਡਾ ਪਿੰਡ,ਸੁਖਦੀਪ ਸਿੰਘ ਔਲਖ,ਵਿਸ਼ਾਲ ਕੁਮਾਰ,ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।