ਮਨਜਿੰਦਰ ਸਿੰਘ ਲਾਲਪੁਰਾ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ -
Sat 26 Jun, 2021 0ਪੰਜਾਬ ਅਤੇ ਹਲਕਾ ਖਡੂਰ ਸਾਹਿਬ ਬਾਰੇ ਹੋਈ ਚਰਚਾ -
ਚੋਹਲਾ ਸਾਹਿਬ 26 ਜੂਨ (ਰਾਕੇਸ਼ ਬਾਵਾ,ਚੋਹਲਾ)
ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਯੂਥ ਵਿੰਗ ਅਤੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਦਿਆਂ ਦੇ ਨਾਲ ਨਾਲ ਹਲਕਾ ਖਡੂਰ ਸਾਹਿਬ ਦੇ ਮੁੱਦਿਆਂ ਤੋਂ ਵੀ ਅਰਵਿੰਦ ਕੇਜਰੀਵਾਲ ਨੂੰ ਨੂੰ ਜਾਣੂ ਕਰਵਾਇਆ । ਲਾਲਪੁਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਜਿੱਥੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਓੁਥੇ ਹੀ ਗੁਰੂਆ ਦੀ ਧਰਤੀ ਖਡੂਰ ਸਾਹਿਬ ਦੇ ਵਿਕਾਸ ਵਿੱਚ ਕੋਈ ਕਸਰ ਨਹੀ ਰਹਿਣ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਮੈਂ ਹਲਕਾ ਖਡੂਰ ਸਾਹਿਬ ਦੇ ਸਾਰੇ ਮੁੱਦਿਆਂ ਤੋਂ ਅਰਵਿੰਦ ਕੇਜਰੀਵਾਲ ਜੀ ਨੂੰ ਜਾਣੂ ਕਰਾਇਆ ਹੈ ਜੋ ਸਰਕਾਰ ਬਣਨ ਤੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ । ਅਤੇ ਅੱਠ ਗੁਰੂਆਂ ਦੀ ਧਰਤੀ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਵਿੱਚ 1 ਨੰਬਰ ਦਾ ਹਲਕਾ ਬਣਾਇਆ ਜਾਵੇਗਾ ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰਾ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ ਕਿ ਜੇਕਰ ਉਹ ਆਮ ਆਦਮੀ ਪਾਰਟੀ ਨਾ ਬਣਾਉਂਦੇ ਤਾਂ ਅੱਜ ਪੰਜਾਬ ਨੂੰ ਬਚਾਉਣ ਦੀ ਕੋਈ ਵੀ ਆਸ ਨਜ਼ਰ ਨਹੀਂ ਸੀ ਆਉਣੀ । ਲਾਲਪੁਰਾ ਨੇ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਜਿੱਤ ਲਈ ਰਾਤ ਦਿਨ ਇਕ ਕਰ ਦੇਣਗੇ ਅਤੇ ਹਰ ਹਾਲਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵੀ ਦਿੱਲੀ ਵਾਂਗ ਵਧੀਆ ਸਹੂਲਤਾਂ ਮਿਲ ਸਕਣ ।
Comments (0)
Facebook Comments (0)