ਵੱਖ ਵੱਖ ਆਮ ਆਦਮੀਂ ਕਲੀਨਿਕਾਂ ਦੀ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਕੀਤੀ ਗਲਬਾਤ।

ਵੱਖ ਵੱਖ ਆਮ ਆਦਮੀਂ ਕਲੀਨਿਕਾਂ ਦੀ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਕੀਤੀ ਗਲਬਾਤ।

ਚੋਹਲਾ ਸਾਹਿਬ 14 ਨਵੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ , ਸਹਾਇਕ ਸਿਵਲ ਸਰਜਨ ਤਰਨ ਤਾਰਨ ਡਾਕਟਰ ਜਤਿੰਦਰ ਸਿੰਘ ਗਿੱਲ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ ਐਚ ਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਮੈਡੀਕਲ ਅਫਸਰ ਡਾਕਟਰ ਸਨਦੀਪ ਕੌਰ ਵੱਲੋਂ ਕਮਿਉਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਅਧੀਨ ਆਉਂਦੇ ਵੱਖ ਵੱਖ ਆਮ ਆਦਮੀ਼ ਕਲੀਨਿਕਾਂ ਦੀ ਚੈਕਿੰਗ ਕੀਤੀ ਗਈ।ਇਸ ਸਮੇਂ ਡਾਕਟਰ ਸਨਦੀਪ ਕੌਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਆਮ ਆਦਮੀਂ ਕਲੀਨਿਕ ਫਤਿਹਾਬਾਦ ਅਤੇ ਆਮ ਆਦਮੀਂ ਕਲੀਨਿਕ ਚੋਹਲਾ ਸਾਹਿਬ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਸਾਰਾ ਰਿਕਾਰਡ ਵੀ ਚੈੱਕ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਸ ਸਮੇਂ ਹਾਜਰ ਮਰੀਜਾਂ ਨਾਲ ਗਲਬਾਤ ਕੀਤੀ । ਉਹਨਾਂ ਨੇ ਦੱਸਿਆ ਕਿ ਮੌਸਮ ਬਦਲਣ ਕਾਰਨ ਜੇਕਰ ਤੁਹਾਨੂੰ ਤੇਜ਼ ਸਿਰ ਦਰਦ,ਬੁਖਾਰ,ਖਾਂਸੀ,ਨਜ਼ਲਾਂ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਆਪਣੇ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਓ ।ਉਹਨਾਂ ਦੱਸਿਆ ਕਿ ਸਾਰੇ ਆਮ ਆਦਮੀਂ ਕਲੀਨਿਕਾਂ ਵਿੱਚ ਮਰੀਜਾਂ ਦੇ ਮੁਫ਼ਤ ਟੈਸਟ ਉਪਰੰਤ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।ਇਸ ਸਮੇਂ ਡਾਕਟਰ ਗੁਰਮਿੰਦਰ ਸਿੰਘ, ਮਨਦੀਪ ਸਿੰਘ ਆਈ ਏ,ਵਿਸ਼ਾਲ ਕੁਮਾਰ ਬੀ ਐਸ ਏ,ਹਰਭਾਲ ਸਿੰਘ ਆਦਿ ਹਾਜਰ ਸਨ।