ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਤੇ ਜ਼ਿਲ੍ਹਾ ਅਦਾਲਤਾਂ ਨੇੜੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਚਾਰੋਂ ਪਾਸੇ ਫੈਲੀ ਹੋਈ ਹੈ ਬਦਬੂ
Sat 11 Aug, 2018 0ਐਸ.ਏ.ਐਸ. ਨਗਰ : ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਤੇ ਜ਼ਿਲ੍ਹਾ ਅਦਾਲਤਾਂ ਨੇੜੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਵੱਖ-ਵੱਖ ਥਾਵਾਂ ਤੋਂ ਇਥੇ ਪਹੁੰਚੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਬੰਦ ਹੋਣ ਕਾਰਨ ਚਾਰੋਂ ਪਾਸੇ ਬਦਬੂ ਫੈਲੀ ਹੋਈ ਹੈ ਪਰ ਪ੍ਰਸ਼ਾਸਨ ਨੇ ਅੱਜ ਤਕ ਇਸ ਨੂੰ ਠੀਕ ਕਰਵਾਉਣ ਬਾਰੇ ਨਹੀਂ ਸੋਚਿਆ। ਅਦਾਲਤੀ ਕੰਪਲੈਕਸ ਅਤੇ ਪ੍ਰਸ਼ਾਸਨਕ ਕੰਪਲੈਕਸ ਦੇ ਨੇੜਿਉਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਿਥੇ ਵੱਖ-ਵੱਖ ਫ਼ੇਜ਼ਾਂ ਅਤੇ ਸੈਕਟਰਾਂ ਤੋਂ ਲੋਕ ਆਉਂਦੇ ਹਨ, ਉਥੇ ਨੇੜਲੇ ਪਿੰਡਾਂ ਤੋਂ ਵੀ ਲੋਕ ਆਉਾਂਦੇਹਨ ਜਿਨ੍ਹਾਂ ਨੂੰ ਗੰਦੇ ਪਾਣੀ ਦੀ ਬਦਬੂ ਕਾਰਨ ਪ੍ਰੇਸ਼ਾਨ ਹੋਣਾ ਪੈਂਦਾ ਹੈ।
ਇੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਜਲਦੀ ਇਸ ਬੰਦ ਪਏ ਸੀਵਰੇਜ ਨੂੰ ਠੀਕ ਕਰਵਾਏ। ਅਦਾਲਤੀ ਕੰਪਲੈਕਸ ਦੇ ਵਕੀਲਾਂ ਅਤੇ ਪ੍ਰਸ਼ਾਸਨਕ ਕੰਪਲੈਕਸ ਵਿਚ ਬੈਠੇ ਵਸੀਕਾ ਨਵੀਸਾਂ ਦਾ ਕਹਿਣਾ ਹੈ ਕਿ ਸੀਵਰੇਜ ਬੰਦ ਹੋਣ ਕਾਰਨ ਕਾਫ਼ੀ ਸਮੱਸਿਆ ਆ ਰਹੀ ਹੈ।
Comments (0)
Facebook Comments (0)