ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਵਿਚ ਸੁਧਾਰ ਲਿਆਉਣ ਲਈ ਇਕ ਵੱਡਾ ਇਕੱਠ ਹੋਇਆ
Sun 12 Aug, 2018 0ਐਸ ਪੀ ਸਿੱਧੂ
ਚੰਡੀਗੜ੍ਹ /ਕੁਰਾਲੀ, 11 ਅਗੱਸਤ 2018
ਸਥਾਨਕ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਇਲਾਕੇ ਦੇ ਲੋਕਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਵਿਚ ਸੁਧਾਰ ਲਿਆਉਣ ਤੇ ਬਾਦਲ ਪਰਵਾਰ ਤੋਂ ਗੁਰਦਵਾਰਿਆਂ ਨੂੰ ਮੁਕਤ ਕਰਵਾਉਣ ਲਈ ਇਕ ਵੱਡਾ ਇਕੱਠ ਹੋਇਆ ਜਿਸ ਵਿਚ ਉਚੇਚੇ ਤੌਰ 'ਤੇ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਹਾਜ਼ਰੀ ਲੁਆਈ ਤੇ ਉਨ੍ਹਾਂ ਭਾਰੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਬਹੁਤ ਜ਼ਿਆਦਾ ਘਟੀਆ ਹੋ ਚੁਕਾ ਹੈ।
ਸੰਗਤਾਂ ਨੂੰ ਗੁਰ ਮਰਿਆਦਾ ਅਨੁਸਾਰ ਸਹੂਲਤਾਂ ਨਹੀਂ ਮਿਲ ਰਹੀਆਂ ਤੇ ਨਾ ਹੀ ਪੈਸੇ ਦੀ ਸਹੀ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰ ਮਰਿਆਦਾ ਅਨੁਸਾਰ ਗੁਰਸਿੱਖੀ ਦਾ ਪ੍ਰਚਾਰ ਨਹੀਂ ਹੋ ਰਿਹਾ। ਸਾਰੀ ਸ਼੍ਰੋਮਣੀ ਕਮੇਟੀ ਤੇ ਇਸ ਕਮੇਟੀ ਦੇ ਮੈਂਬਰ ਪੂਰੀ ਤਰ੍ਹਾਂ ਨਾਕਾਮ ਹੋ ਚੁਕੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿਚ ਹੋਂਦ ਵਿਚ ਆਈ ਹੈ
ਜਿਸ ਤਹਿਤ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਸ਼ਾਮਲ ਕਰ ਕੇ ਆਉਣ ਵਾਲੀਆਂ ਸ਼੍ਰ੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ ਤਾਂ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਇਆ ਜਾ ਸਕੇ । ਇਸ ਮੌਕੇ ਭਾਈ ਭੁਪਿੰਦਰ ਸਿੰਘ ਮਾਜਰਾ, ਗੁਰਵਿੰਦਰ ਸਿੰਘ ਡੂਮਛੇੜੀ, ਜਥੇ ਤੇਜਪਾਲ ਸਿੰਘ ਕੁਰਾਲੀ, ਭਾਈ ਭੁਪਿੰਦਰ ਸਿੰਘ ਸੰਗਤਪੁਰਾ, ਹਰਿੰਦਰ ਸਿੰਘ ਕੁਬਾਹੇੜੀ, ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕੰਸਾਲਾ, ਹਰਜੀਤ ਸਿੰਘ ਹਰਮਨ ਆਦਿ ਹਾਜ਼ਰ ਸਨ।
Comments (0)
Facebook Comments (0)