ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਵਿੱਦਿਆ ਦੇ ਪ੍ਰਸਾਰ ਲਈ ਵੱਡੇ ਯਤਨ ਕੀਤੇ ਜਾ ਰਹੇ :- ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ
Mon 13 Aug, 2018 0ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 13 ਅਗਸਤ 2018
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਵਿੱਦਿਆ ਦੇ ਪ੍ਰਸਾਰ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। 130 ਦੇ ਕਰੀਬ ਮਿਅਾਰੀ ਵਿੱਦਿਅਕ ਅਦਾਰੇ ਸ਼੍ਰੋਮਣੀ ਕਮੇਟੀ ਦੀ ਵਿਦਿਅਾ ਦੇ ਫੈਲਾਓ ਲੲੀ ਸਾਰਥਿਕ ਪਹੁੰਚ ਦਾ ਪ੍ਰਗਟਾਵਾ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ: ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਪ੍ਰਗਟ ਕੀਤੇ ।ਉਹਨਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਪੇਂਡੂ ਖੇਤਰ ਦੇ ਵਿਦਿਅਾਰਥੀਅਾਂ ਨੂੰ ਵਿਦਿਅਾ ਦਾ ਚਾਨਣ ਵੰਡ ਰਿਹਾ ਹੈ। ਉਹਨਾਂ ਕਿਹਾ ਕਿ ਬੀਤੇ ਕੱਲ੍ਹ ਚੋਹਲਾ ਸਾਹਿਬ ਵਿਖੇ ਕਾਰ ਸੇਵਾ ਦਾ ਸ਼ੁਭ ਅਾਰੰਭ ਕਰਨ ਸਮੇਂ ਇਸ ਕਾਲਜ ਵਿਖੇ ਜਾਣ ਦਾ।ਮੌਕਾ ਮਿਲਿਆ।
ਜਿੱਥੇ ਉਹਨਾਂ ਕਾਲਜ ਪ੍ਰਿੰਸੀਪਲ ਡਾ: ਕੁੱਲਵਿੰਦਰ ਸਿੰਘ ਅਤੇ ਕਾਲਜ ਦੇ ਸਟਾਫ ਪਾਸੋਂ ਕਾਲਜ ਦੀ ਵਿਦਅਕ ਤੇ ਪ੍ਰਬੰਧਕੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਅੱਗੇ ਦੱਸਿਆ ਕਿ ਤਸੱਲੀ ਵਾਲੀ ਗੱਲ ਹੈ ਕਿ ਇਸ ਕਾਲਜ ਨੇ ਵਿਦਿਅਕ, ਖੇਡਾਂ ਤੇ ਸੱਭਿਅਾਚਾਰਕ ਖੇਤਰ ਵਿਚ ਪ੍ਰਾਪਤੀਅਾਂ ਕੀਤੀਅਾਂ ਹਨ।ਇਸ ਸਮੇਂ ਉਹਨਾਂ ਨਾਲ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ,ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਪਹੁੰਚੀਆਂ।ਜਿੰਨਾਂ ਦਾ ਕਾਲਜ ਪ੍ਰਿੰਸੀਪਲ ਡਾ:ਕੁੱਲਵਿੰਦਰ ਸਿੰਘ ਤੇ ਸਮੂਹ ਸਟਾਫ ਨੇ ਸਵਾਗਤ ਕੀਤਾ ਤੇ ਜੀ ਆਇਆਂ ਨੂੰ ਕਿਹਾ।
Comments (0)
Facebook Comments (0)