Delhi Protest: ਇੰਡੀਆ ਗੇਟ 'ਤੇ ਪ੍ਰਿਅੰਕਾ ਗਾਂਧੀ ਦਾ ਧਰਨਾ
Mon 16 Dec, 2019 0ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਹੋਈ ਪੁਲਿਸ ਦੀ ਝੜਪ ਮਗਰੋਂ ਸਿਆਸਤ ਭਖ ਗਈ ਹੈ, ਵਿਰੋਧ ਪ੍ਰਦਰਸ਼ਨ ਜਾਰੀ ਹਨ।
ਘਟਨਾ ਦੇ ਵਿਰੋਧ ਵਿੱਚ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਦਿੱਲੀ ਦੇ ਇੰਡੀਆ ਗੇਟ 'ਤੇ ਧਰਨੇ ਤੇ ਬੈਠ ਗਏ। ਇਹ ਧਰਨਾ ਦੋ ਘੰਟੇ ਚੱਲਣਾ ਹੈ।
ਪ੍ਰਿਅੰਕਾ ਗਾਂਧੀ ਨਾਲ ਕਾਂਗਰਸ ਦੇ ਕਈ ਨੇਤਾ ਅਤੇ ਸਮਰਥਕ ਵੀ ਧਰਨੇ ਵਿੱਚ ਸ਼ਾਮਲ ਹੋਏ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਬਿਆਨ ਜਾਰੀ ਕਰਕੇ ਮੋਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ।
ਉਨ੍ਹਾਂ ਨੇ ਕਿਹਾ, ''ਸਰਕਾਰ ਦਾ ਕੰਮ ਹੈ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ, ਕਾਨੂੰਨ ਦਾ ਸ਼ਾਸਨ ਰੱਖਣਾ ਅਤੇ ਸੰਵਿਧਾਨ ਦੀ ਰੱਖਿਆ ਕਰਨਾ। ਪਰ ਭਾਜਪਾ ਸਰਕਾਰ ਨੇ ਦੇਸ ਅਤੇ ਦੇਸਵਾਸੀਆਂ ਤੇ ਹਮਲਾ ਕਰ ਦਿੱਤਾ ਹੈ।''
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਧਿਰ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ, ''ਮੈਂ ਵਿਦਿਆਰਥੀਆਂ ਨੂੰ ਅਪੀਲ ਕਰਨਾ ਚਾਹੂੰਦਾ ਹਾਂ ਕਿ ਤੁਸੀਂ ਸੋਧ ਬਿੱਲ ਨੂੰ ਪੜ੍ਹੋ। ਇਸ ਵਿੱਚ ਕਿਸੇ ਦੀ ਵੀ ਨਾਗਰਿਕਤਾ ਖੋਹਣ ਵਾਲੀ ਕੋਈ ਵੀ ਗੱਲ ਨਹੀਂ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਟੀਐੱਮਸੀ ਤੁਹਾਨੂੰ ਗੁਮਰਾਹ ਕਰ ਰਹੇ ਹਨ। ਉਹ ਦੇਸ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰ ਰਹੇ ਹਨ।''
ਰਾਸ਼ਟਰਪਤੀ ਨੂੰ ਮਿਲੇਗਾ ਵਫ਼ਦ
ਕਾਂਗਰਸ, ਸੀਪੀਐੱਮ, ਸਮਾਜਵਾਦੀ ਪਾਰਟੀ, ਆਰਜੇਡੀ ਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇੱਕ ਸਾਂਝਾ ਕਾਨਫਰੰਸ ਕਰਕੇ ਮੌਜੂਦਾ ਹਾਲਾਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਇਨ੍ਹਾਂ ਪਾਰਟੀਆਂ ਦਾ ਇੱਕ ਸਾਂਝਾ ਵਫ਼ਦ ਨਾਗਰਿਕਤਾ ਸੋਧ ਕਾਨੂੰਨ ਤੇ ਜਾਮੀਆ ਹਿੰਸਾ ਖ਼ਿਲਾਫ਼ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ।
ਵਿਰੋਧੀ ਧਿਰ ਦੇ ਆਗੂਆਂ ਨੇ ਮੁਜ਼ਾਹਰਾ ਕਰ ਰਹੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਉੱਤੇ ਪੁਲਿਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਮਾਮਲੇ ਦੀ ਅਦਾਲਤੀ ਜਾਂਚ ਦੀ ਮੰਗ ਕੀਤੀ ਹੈ। ਲਾਇਬ੍ਰੇਰੀ ਵਿਚ ਜਾ ਕੇ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ। ਕਾਂਗਰਸ ਆਗੂ ਗੁਲਾਮ ਨਬੀ ਅਜ਼ਾਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗਰਸ ਉੱਤੇ ਹਿੰਸਾ ਭੜਕਾਉਣ ਦੇ ਇਲਜ਼ਾਮਾਂ ਨੂੰ ਰੱਦ ਕੀਤਾ ਹੈ।
ਗੁਲਾਮ ਨਬੀ ਅਜ਼ਾਦ ਨੇ ਕਿਹਾ, ''ਕਾਂਗਰਸ ਚ ਇੰਨੀ ਸਮਰੱਥਾ ਹੁੰਦੀ ਤਾਂ ਪ੍ਰਧਾਨ ਮੰਤਰੀ ਜੀ ਤੁਸੀਂ ਸੱਤਾ ਵਿਚ ਨਾ ਹੁੰਦੇ, ਇਸ ਹਿੰਸਾ ਦਾ ਕਾਰਨ ਸਰਕਾਰ ਵਲੋਂ ਪਾਸ ਕੀਤਾ ਗੈਰ ਸੰਵਿਧਾਨਕ ਬਿੱਲ ਹੈ। ਇਸ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਸੀਪੀਐੱਮ ਦੇ ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਇੱਕ ਸਾਂਝਾ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣਗੇ।''
Comments (0)
Facebook Comments (0)