ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਇੱਕ ਅਜਿਹੀ ਰਿਪੋਰਟ ਆਪਣੇ ਨਾਂ ਹੇਠ ਜਾਰੀ ਕਰਕੇ ਧਰਮ ਦੇ ਨਾਂ ਉੱਤੇ ਸਿਆਸਤ ਕੀਤੀ ਹੈ : ਸੁਖਬੀਰ ਸਿੰਘ ਬਾਦਲ
Thu 16 Aug, 2018 0ਲੁਧਿਆਣਾ 16 ਅਗਸਤ 2018
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬੀ ਕਾਂਗਰਸ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਖੋਹਣ ਵਾਸਤੇ ਰਣਜੀਤ ਸਿੰਘ ਕਮਿਸ਼ਨ ਅਤੇ ਨਕਲੀ ਜਥੇਦਾਰਾਂ ਦਾ ਇਸਤੇਮਾਲ ਕਰਨ ਦੀ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਦੀ ਯਾਦ ਵਿਚ ਰੱਖੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਇੱਕ ਅਜਿਹੀ ਰਿਪੋਰਟ ਆਪਣੇ ਨਾਂ ਹੇਠ ਜਾਰੀ ਕਰਕੇ ਧਰਮ ਦੇ ਨਾਂ ਉੱਤੇ ਸਿਆਸਤ ਕੀਤੀ ਹੈ, ਜਿਸ ਨੂੰ 10 ਜਨਪਥ ਤੋਂ ਗਾਂਧੀ ਪਰਿਵਾਰ ਦੇ ਨਿਰਦੇਸ਼ਾਂ ਉੱਤੇ ਚੰਡੀਗੜ੍ਹ ਪੰਜਾਬ ਭਵਨ ਵਿਚ ਕਾਂਗਰਸ ਦੇ ਜਥੇਦਾਰਾਂ ਵੱਲੋਂ ਤਿਆਰ ਕੀਤਾ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਤੋਪਾਂ ਨਾਲ ਹਮਲਾ ਕਰਨ ਵਾਲੀ ਅਤੇ 1984 ਵਿਚ ਸਿੱਖਾਂ ਦੇ ਕਤਲੇਆਮ ਦੀ ਅਗਵਾਈ ਕਰਨ ਵਾਲੀ ਕਾਂਗਰਸ ਅਕਾਲੀ ਦਲ ਨੂੰ ਬੇਅਦਬੀ ਦੇ ਮਾਮਲਿਆਂ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਚਾਹੁੰਦਾ ਹੈ, ਜਿਸ ਵਾਸਤੇ ਪਾਰਟੀ ਮੰਗ ਕਰ ਚੁੱਕੀ ਹੈ ਕਿ ਇਹਨਾਂ ਸਾਰੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਦਾਅਵਿਆਂ ਦੀ ਵੀ ਪੋਲ ਖੋਲ੍ਹੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅੱਜ ਅਖ਼ਬਾਰਾਂ ਵਿਚ ਪੂਰੇ ਪੰਨੇ ਦੇ ਇਸ਼ਤਿਹਾਰ ਦੇ ਕੇ ਅਜਿਹੇ ਦਾਅਵੇ ਕੀਤੇ ਹਨ ਕਿ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਦਿੱਤਾ ਗਿਆ ਹੈ, 1ਥ80 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲ ਗਈਆਂ ਹਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰੀਆਂ ਗੱਲਾਂ ਸੱਚ ਤੋਂ ਕੋਹਾਂ ਦੂਰ ਹਨ। ਸੱਚਾਈ ਇਹ ਹੈ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਕੋਲੋਂ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਕਰ ਦੇ ਰੂਪ ਵਿਚ ਟੈਕਸ ਲਗਾ ਕੇ 3 ਹਜ਼ਾਰ ਕਰੋੜ ਦੀ ਕਮਾਈ ਕੀਤੀ ਹੈ।
Comments (0)
Facebook Comments (0)