
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ
Fri 17 Jan, 2020 0
ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 19 ਜਨਵਰੀ ਨੂੰ ਹੋਣ ਵਾਲ਼ੇ ਅਧਿਆਪਕ ਯੋਗਤਾ ਟੈੱਸਟ ਲਈ ਰੋਲ ਨੰਬਰ ਦੁਬਾਰਾ ਨਵੇਂ ਸਿਰੇ ਤੋਂ ਜਾਰੀ ਕੀਤੇ ਗਏ ਹਨ , ਇਸ ਲਈ ਸਮੂਹ ਉਮੀਦਵਾਰ ਦਿੱਤੀ ਗਈ ਵੈੱਬਸਾਈਟ www.pstet.net ਅਤੇ pseb.ac.in ਤੋਂ ਆਪਣੇ-ਆਪਣੇ ਨਵੇਂ ਰੋਲ ਨੰਬਰ ਪ੍ਰਾਪਤ ਕਰ ਲੈਣ। ਉਨ੍ਹਾਂ ਅਧਿਆਪਕ ਯੋਗਤਾ ਟੈੱਸਟ ਦੇ ਪ੍ਰੀਖਿਆ ਕੇਂਦਰਾਂ ਦੇ ਪ੍ਰਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਪ੍ਰੀਖਿਆ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ।
Comments (0)
Facebook Comments (0)