ਸ੍ਰੀ ਗੁਰੂ ਅਰਜਨ ਦੇਵ ਅੰਤਰਰਾਸ਼ਟਰੀ ਖੇਡ ਸਟੇਡੀਅਮ ਵਿੱਚ ਲਗਾਏ ਜਾਣ ਵਾਲੇ ਯੂ.ਡੀ.ਆਈ.ਡੀ. ਕੈਂਪ ਦੀਆਂ ਤਿਆਰੀਆਂ ਮੁਕੰਮਲ : ਡਾ: ਗਿੱਲ
Thu 28 Jan, 2021 0ਚੋਹਲਾ ਸਾਹਿਬ 28 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ:ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਾਹਲੀ ਦੀ ਯੋਗ ਰਹਿਨੁਮਾਈ ਹੇਠ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਯੂ.ਡੀ.ਆਈ.ਡੀ.ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਅਪੰਗਤਾ ਸਰਟੀਫਿਕੇਟ ਬਣਾਉਣ ਬਾਰੇ ਕੈੱਪ ਲਗਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਦੇ ਲੋਕ ਆਪਣਾ ਆਨਲਾਈਨ ਅਪੰਗਤਾ ਸਰਟੀਫਿਕੇਟ ਬਣਵਾ ਸਕਦੇ ਹਨ ਅਤੇ ਜਿੰਨਾਂ ਦੇ ਪਹਿਲਾਂ ਅਪੰਗਤਾ ਸਰਟੀਫਿਕੇਟ ਬਣੇ ਹੋਏ ਹਨ ਉਹ ਆਪਣਾ ਸਰਟੀਫਿਕੇਟ ਆਨਲਾਈਨ ਕਰਵਾਕੇ ਆਨਲਾਈਨ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।ਉਹਨਾਂ ਕਿਹਾ ਕਿ ਯੂ.ਡੀ.ਆਈ.ਡੀ.ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਬਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸਾਡੀ ਟੀਮ ਵੱਲੋਂ ਪਿੰਡਾਂ ਵਿੱਚ ਪਹੁੰਚ ਕਰਕੇ ਜਰੂਤਮੰਦ ਵਿਆਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਬਣਾਉਣ ਬਾਰੇ ਜਾਗਰੂਕ ਕੀਤਾ ਗਿਆ ਹੈ ।ਇਸ ਸਮੇਂ ਬਲਾਕ ਐਜੂਕੇਟਰ ਅਫਸਰ ਹਰਦੀਪ ਸਿੰਘ ਸੰਧੂ,ਹੈਲਥ ਇੰਸਪੈਕਟਰ ਬਰਿੰਦਰ ਸਿੰਘ ਖਾਲਸਾ,ਗਰਾਊਂਡ ਸਪੁਰਵਾਈਜ਼ਰ ਨਛੱਤਰ ਸਿੰਘ ਮਾਹਲਾ,ਮਨਦੀਪ ਸਿੰਘ ਆਈ.ਏ,ਵਿਸ਼ਾਲ ਕੁਮਾਰ ਬੀ.ਐਸ.ਏ,ਸਬ ਇੰਸਪੈਕਟਰ ਮਨਮੋਹਨ ਸਿੰਘ,ਫਾਰਮੇਸੀ ਅਫਸਰ ਪਰਮਜੀਤ ਸਿੰਘ,ਮਨਦੀਪ ਸਿੰਘ ਨੋਡਲ ਅਫ਼ਸਰ,ਹੈਲਥ ਇੰਸਪੈਕਟਰ ਮਨਜੀਤ ਸਿੰਘ,ਪ੍ਰਧਾਨ ਪਰਮਿੰਦਰ ਸਿੰਘ ਢਿਲੋਂ,ਬਲਰਾਜ ਸਿੰਘ ਗਿੱਲ,ਸੰਤੋਖ ਸਿੰਘ,ਦਲਜੀਤ ਸਿੰਘ ਮੁੰਡਾ ਪਿੰਡ,ਪਰਦੀਪ ਸਿੰਘ ਮੋਹਨਪੁਰ,ਰਾਜੀਵ ਕੁਮਾਰ ਮਰਹਾਣਾ,ਜਤਿੰਦਰਪਾਲ ਸਿੰਘ ਗੰਡੀਵਿੰਡ ਧੱਤਲ,ਗੁਰਦਿਆਲ ਸਿੰਘ ਡੇਅਰਾ ਸਾਹਿਬ ਆਦਿ ਹਾਜ਼ਰ ਸਨ।
Comments (0)
Facebook Comments (0)