ਡੇਂਗੂ ਮੁਕਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਲਗਾਇਆ।

ਡੇਂਗੂ ਮੁਕਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਲਗਾਇਆ।

ਚੋਹਲਾ ਸਾਹਿਬ 23 ਜੁਲਾਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ: ਸੁਧੀਰ ਅਰੋੜਾ ਅਤੇ ਸਹਾਇਕ ਮਲੇਰੀਆ ਅਫਸਰ ਕੰਵਲ ਬਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਮੁਕਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸੈਕਟਰ ਮਰਹਾਣਾ ਅਧੀਨ ਆਉਂਦੇ ਹੈਲਥ ਵੈਲਨੈਂਸ ਸੈਂਟਰ ਦਦੇਹਰ ਸਾਹਿਬ ਅਤੇ ਖਾਰਾ ਵਿਖੇ ਲਗਾਇਆ ਗਿਆ।ਇਸ ਸਮੇਂ ਸਤਨਾਮ ਸਿੰਘ ਐਸ.ਆਈ.ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ਼,ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ,ਜ਼ੋ ਕਿ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਇਸ ਲਈ ਸਾਨੂੰ ਆਪਣੇ ਘਰਾਂ ਦੇ ਬਾਹਰ ਅਤੇ ਛੱਤਾਂ ਤੇ ਟੁੱਟੇ ਟਾਇਰਾਂ,ਗਮਲਿਆਂ ਵਿੱਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ।ਇਸ ਸਮੇਂ ਬਲਰਾਜ ਸਿੰਘ ਗਿੱਲ ਹੈਲਥ ਵਰਕਰ ਨੇ ਕਿਹਾ ਕਿ ਸਾਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀਆਂ ਫਰਿੱਜਾਂ ਦੀਆਂ ਟਰੇਆਂ ਅਤੇ ਕੂਲਰਾਂ ਨੂੰ ਸਾਫ ਕਰਕੇ ਸਕਾਉਣਾ ਚਾਹੀਦਾ ਹੈ ਤਾਂ ਕਿ ਮੱਛਰ ਦੀ ਜਿੰਦਗੀ ਦਾ ਸਰਕਲ ਟੁੱਟ ਜਾਵੇ।ਇਸ ਸਮੇਂ ਰਜਿੰਦਰ ਸਿੰਘ ਫਤਿਹਗੜ ਚੂੜੀਆਂ ਨੇ ਕਿਹਾ ਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਸਾਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਰਾਤ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਤੇਜ਼ ਬੁਖਾਰ,ਤੇਜ਼ ਸਿਰਦਰਦ ਹੋਣ ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਸਮੇਂ ਸੀ.ਐਚ.ਓ.ਸੂਰਜ ਦੇਵਗਨ,ਏ.ਐਨ.ਐਮ.ਸਰਬਜੀਤ ਕੌਰ,ਏ.ਐਨ.ਐਮ.ਮਨਦੀਪ ਕੌਰ ਖਾਰਾ ਆਦਿ ਹਾਜ਼ਰ ਸਨ।