ਨੌਜਵਾਨਾਂ ਦਾ ਨਸ਼ਿਆਂ ਦੇ ਕੋਹੜ ਤੋਲਂ ਛੁਟਕਾਰਾ ਦਿਵਾਉਣ ਲਈ ਅੱਜ ਚੰਡੀਗੜ੍ਹ 'ਚ ਪੰਜਾਬ ਸਮੇਤ ਸੱਤ ਸੂਬਿਆਂ ਦੇ ਅਫਸਰਾਂ ਤੇ ਮੁੱਖ ਮੰਤਰੀਆਂ ਦੀ ਬੈਠਕ ਹੋਈ
Mon 20 Aug, 2018 0ਐਸ ਪੀ ਸਿੱਧੂ
ਚੰਡੀਗੜ੍ਹ, 20 ਅਗਸਤ 2018
ਨੌਜਵਾਨਾਂ ਦਾ ਨਸ਼ਿਆਂ ਦੇ ਕੋਹੜ ਤੋਲਂ ਛੁਟਕਾਰਾ ਦਿਵਾਉਣ ਲਈ ਅੱਜ ਚੰਡੀਗੜ੍ਹ 'ਚ ਪੰਜਾਬ ਸਮੇਤ ਸੱਤ ਸੂਬਿਆਂ ਦੇ ਅਫਸਰਾਂ ਤੇ ਮੁੱਖ ਮੰਤਰੀਆਂ ਦੀ ਬੈਠਕ ਹੋਈ। ਜਿਸ 'ਚ ਪੰਜਾਬ, ਹਰਿਆਣਾ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਮੌਜੂਦ ਸਨ। ਹਿਮਾਚਲ ਦੇ ਮੁੱਖ ਮੰਥਰੀ ਖ਼ਰਾਬ ਮੌਸਮ ਕਾਰਨ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ ਪਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦਾ ਹਿੱਸਾ ਬਣੇ।
ਰਾਜਸਥਾਨ, ਦਿੱਲੀ ਅਤੇ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਰਹੇ। ਸਕੂਲ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਖਿਲਾਫ ਮੁਹਿੰਮ ਨਾਲ ਜੋੜਨ ਦਾ ਮਤਾ ਪਾਸ ਕੀਤਾ ਗਿਆ ਤੇ ਜੋ ਵੀ ਨਵੀਂ ਤਕਨੀਕ ਆਏਗੀ ਉਸਨੂੰ ਨਸ਼ੇ ਖਿਲਾਫ ਵਰਤਿਆ ਜਾਏਗਾ।
Comments (0)
Facebook Comments (0)