ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਨਸ਼ਾਖੋਰੀ ‘ਤੇ ਲੈਕਚਰ ਦਾ ਆਯੋਜਨ ਕਰਵਾਇਆ ਗਿਆ।
Wed 7 Aug, 2024 0ਚੋਹਲਾ ਸਾਹਿਬ 7 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਸਥਾਪਨਾ ਸੰਨ 1970 ਵਿੱਚ ਸੰਤ ਬਾਬਾ ਤਾਰਾ ਸਿੰਘ ਜੀ, ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਕੀਤੀ ਗਈ ਸੀ। ਇਸ ਕਾਲਜ ਦੇ ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ, ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਇਹ ਕਾਲਜ ਵਿਿਦਆਂ ਦਾ ਚਾਨਣ ਫੈਲਾਉਣ ਦੇ ਨਾਲ ਨਾਲ ਇਲਾਕੇ ਵਿੱਚ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਵੀ ਵਧੀਆ ਢੰਗ ਨਾਲ ਨਿਭਾ ਰਿਹਾ ਹੈ ਇਲਾਕੇ ਦੀ ਇਸ ਸਿਰਮੌਰ ਸੰਸਥਾ ਦਾ ਉਦੇਸ਼ ਨਾ ਕੇਵਲ ਉਚ ਪੱਧਰ ਦੀ ਸਿੱਖਿਆ ਮੁਹਈਆ ਕਰਵਾਉਣਾ ਹੈ ਸਗੋਂ ਵਿਿਦਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਉਚੇਚੇ ਤੌਰ ਤੇ ਧਿਆਨ ਦੇਣਾ ਹੈ। ਇਸੇ ਲੜੀ ਦੇ ਤਹਿਤ ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਜੀ ਦੇ ਆਦੇਸ਼ਾਂ ਅਨੁਸਾਰ ਅੱਜ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਤਰਨ ਤਾਰਨ ਵਿਖੇ ਨਸ਼ਾਖੋਰੀ ਦੇ ਵਿਸ਼ੇ ‘ਤੇ ਇੱਕ ਲੈਕਚਰ ਦਾ ਆਯੋਜਨ ਕਰਵਾਇਆ ਗਿਆ । ਨਸ਼ਿਆਂ ਦੀ ਰੋਕਥਾਮ, ਨਸ਼ਿਆਂ ਦੇ ਸਰੀਰ ‘ਤੇ ਮਾੜੇ ਪ੍ਰਭਾਵ ਸਬੰਧੀ ਵਿਿਦਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਵਿਿਦਆਰਥੀਆਂ ਕੋਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਸੁਝਾਅ ਵੀ ਲਏ ਗਏ। ਇਸ ਮੋਕੇ ‘ਤੇ ਪ੍ਰਿੰਸੀਪਲ ਡਾ ਜਸਬੀਰ ਸਿੰਘ, ਡਾ ਕੰਵਲਪ੍ਰੀਤ ਕੌਰ , ਮੈਡਮ ਰਪਿੰਦਰ ਕੌਰ ਤੋ ਇਲਾਵਾ ਹੋਰ ਸਟਾਫ ਮੈਂਬਰ ਹਾਜਰ ਸਨ।
Comments (0)
Facebook Comments (0)