ਵਿਧਾਇਕ ਸਿੱਕੀ ਦੀ ਅਗਵਾਈ 'ਚ ਹੋ ਰਿਹਾ ਹਲਕੇ ਦਾ ਵਿਕਾਸ : ਸੰਧੂ
Wed 22 Aug, 2018 0ਰਕੇਸ਼ ਬਾਵਾ, ਪਰਮਿੰਦਰ ਚੋਹਲਾ
ਚੋਹਲਾ ਸਾਹਿਬ 22 ਅਗਸਤ 2018
ਕਾਂਗਰਸ ਸਰਕਾਰ ਨੇ ਆਪਣੇ ਕਾਰਜ਼ਕਾਲ ਸਮੇਂ ਸੂਬੇ ਦਾ ਮਿਸਾਲੀ ਵਿਕਾਸ ਕਰਵਾਇਆ ਹੈ ਅਤੇ ਹਰ ਖੇਤਰ ਦਾ ਚਹੁੰਮੁਖੀ ਵਿਕਾਸ ਸੂਬਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਹ ਪ੍ਰਗਟਾਵਾ ਗੁਰਮਹਾਵੀਰ ਸਿੰਘ ਸੰਧੂ ਸਰਹਾਲੀ ਹਲਕਾ ਇੰਚਾਰਜ਼ ਖਡੂਰ ਸਾਹਿਬ ਨੇ ਪਿੰਡ ਚੰਬਾ ਕਲਾਂ ਵਿਖੇ ਪਾਣੀ ਦੇ ਨਿਕਾਸ ਲਈ 2200 ਫੁੱਟ ਲੰਬੀ ਪਾਈਪ ਲਾਈਨ ਪਾਉਣ ਦਾ ਉਦਘਾਟਨ ਕਰਦੇ ਸਮੇਂ ਕੀਤਾ। ਸੰਧੂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਹਦਾਇਤਾ 'ਤੇ ਹਲਕੇ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਨੂੰ ਵੀ ਸ਼ਹਿਰਾਂ ਦੀ ਤਰ੍ਹਾਂ ਹਰ ਸਹੂਲਤ ਦਿੱਤੀ ਜਾ ਰਹੀ ਹੈ। ਸੰਧੂ ਨੇ ਕਿਹਾ ਕਿ ਕਰੋੜਾ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ 4-6 ਮਾਰਗੀ ਕੀਤਾ ਗਿਆ ਹੈ। ਸੰਧੂ ਨੇ ਕਿਹਾ ਕਿ ਜਿੰਨੀਆਂ ਵੀ ਭਲਾਈ ਸਕੀਮਾਂ ਜਿਵੇ ਸ਼ਗਨ ਸਕੀਮ, ਪੈਨਸ਼ਨ ਸਕੀਮਾਂ, ਮੁਫਤ ਸਿਹਤ ਬੀਮਾ ਯੋਜਨਾ, ਕਿਸਾਨਾਂ ਨੂੰ ਮੁਫਤ ਬਿਜਲੀ ਉਹ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿੱਚ ਹਲਕੇ ਦੇ ਲੋਕਾਂ ਨੂੰ ਦਿੱਤੀਆ ਜਾ ਰਹੀਆ ਹਨ। ਇਸ ਮੌਕੇ 'ਤੇ ਪ੍ਰਧਾਨ ਮਹਿੰਦਰ ਸਿੰਘ ਚਮਨ ਚੰਬਾ , ਖਜਾਨ ਸਿੰਘ, ਮਨਜੀਤ ਸਿੰਘ, ਕਰਮ ਸਿੰਘ, ਜੱਸਾ ਸਿੰਘ, ਪ੍ਰਤਾਪ ਸਿੰਘ, ਸੁਖਦੇਵ ਸਿੰਘ, ਜਗੀਰ ਸਿੰਘ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਆਦਿ ਹਾਜ਼ਰ ਸਨ।
Comments (0)
Facebook Comments (0)