
ਬਾਦਲਾਂ ਖਿਲਾਫ ਖੁੱਲ ਕੇ ਬੋਲੇ ਸੁਖਦੇਵ ਢੀਂਡਸਾ
Sat 14 Dec, 2019 0
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਰ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਬਾਲਦਾਂ ਵਿਰੁੱਧ ਭੜਾਸ ਕੱਢੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਜਿਸ ਕਿਸੇ ਨੇ ਵੀ ਅਨੁਸਾਸ਼ਨ ਦੀ ਗੱਲ ਕੀਤੀ ਹੈ, ਬਾਦਲਾਂ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।
ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਆਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਅੱਜ ਇਹ ਪ੍ਰੋਗਰਾਮ ਉਹ ਲੋਕ ਮਨਾ ਰਹੇ ਹਨ, ਜਿਨ੍ਹਾਂ ਨੂੰ ਬਿਨਾਂ ਕਸੂਰ ਪਾਰਟੀ ਵਿਚੋਂ ਕੱਢਿਆ ਗਿਆ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ 'ਤੇ ਵਰ੍ਹਦਿਆ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਰਾਜਨੀਤਿਕ ਤਾਕਤ ਹਾਸਲ ਕਰਨ ਲਈ ਹੋਂਦ 'ਚ ਨਹੀਂ ਸੀ ਆਇਆ ਸਗੋਂ ਇਹ ਇਕ ਸੱਭਿਆਚਾਰ ਤੇ ਧਰਮ ਨੂੰ ਬਚਾਉਣ ਦੀ ਲਹਿਰ ਸੀ। ਪਰ ਅੱਜ ਇਸ ਪਾਰਟੀ ਨੂੰ ਰੋਲਿਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਰ ਪਾਰਟੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਕੜਾ ਕਰਨਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਸ 'ਤੇ ਲੱਗ ਰਹੇ ਇਲਜ਼ਾਮਾਂ ਨੇ ਅੱਜ ਸਾਡਾ ਸਾਰੇ ਸਿੱਖਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ।
Comments (0)
Facebook Comments (0)