ਡਾ ਕੁਲਵਿੰਦਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅੰਮ੍ਰਿਤਸਰ ਸਕੂਲ ਦਾ ਚਾਰਜ ਸੰਭਾਲਿਆ।
Thu 4 Apr, 2024 0ਚੋਹਲਾ ਸਾਹਿਬ 4 ਅਪ੍ਰੈਲ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਿਦਆ ਦੀ ਯੋਗ ਅਗਵਾਈ ਵਿਚ ਚਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਨੂੰ ਪ੍ਰਧਾਨ ਸਾਹਿਬ ਵਲੋਂ ਹੋਏ ਆਦੇਸ਼ਾਂ ਅਨੁਸਾਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਲੇਠੀ ਵਿਿਦਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵਾਧੂ ਚਾਰਜ ਦਿਤਾ ਗਿਆ ਹੈ। ਡਾ ਕੁਲਵਿੰਦਰ ਸਿੰਘ ਨੇ ਹੋਏ ਆਦੇਸ਼ਾਂ ਅਨੁਸਾਰ ਸਕੂਲ ਦਾ ਚਾਰਜ ਵੀ ਸੰਭਾਲ ਲਿਆ ਹੈ। ਡਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਸਕੂਲ ਦੀ ਚੜ੍ਹਦੀ ਕਲਾ ਲਈ ਡਿਊਟੀ ਨਿਭਾਉਣਗੇ।ਸਕੂਲ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਡਾ ਕੁਲਵਿੰਦਰ ਸਿੰਘ ਨੂੰ ਜੀ ਆਇਆਂ ਕਿਹਾ । ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ।
Comments (0)
Facebook Comments (0)