ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ।
Thu 14 Nov, 2024 0ਚੋਹਲਾ ਸਾਹਿਬ 14 ਨਵੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮਹਾਨ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਬਾਬਾ ਹਾਕਮ ਸਿੰਘ ਜੀ ਮੁਖੀ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਾਲੇ ਹਾਜ਼ਰ ਸਨ। ਬਾਬਾ ਜੀ ਨੇ ਵਿਿਦਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ੋਤੇ ਚੱਲਣ ਦੀ ਸਲਾਹ ਦਿੱਤੀ ਜੇਕਰ ਅਸੀਂ ਮਨੁੱਖਤਾ ਨੂੰ ਬਚਾਉਣਾ ਚਾਹੁੰਦੇ ਹਾਂ। ਮੌਜੂਦਾ ਸਮੇਂ ਵਿੱਚ ਵਿਿਦਆਰਥੀ ਮੋਬਾਈਲ ਅਤੇ ਟੈਲੀਵਿਜ਼ਨ ਦੀ ਦੁਰਵਰਤੋਂ ਕਰ ਰਹੇ ਹਨ, ਜਿਸ ਦੇ ਸਿੱਟੇ ਵਜੋਂ ਉਹ ਕੁਰਾਹੇ ਪੈ ਗਏ ਹਨ। ਇਸ ਪੜਾਅ ੋਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਤਾਂ ਹੀ ਸਹੀ ਰਸਤੇ ੋਤੇ ਲਿਆਂਦਾ ਜਾ ਸਕਦਾ ਹੈ ਜੇਕਰ ਉਹ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ੋਤੇ ਸਖ਼ਤੀ ਨਾਲ ਅਮਲ ਕਰਨ। ਸੰਤ ਬਾਬਾ ਹਾਕਮ ਸਿੰਘ ਜੀ ਨੇ ਵਿਿਦਆਰਥੀਆਂ ਨੂੰ ਵਿਸ਼ਵ ਦੇ ਉੱਤਮ ਨਾਗਰਿਕ ਬਣਨ ਦੀ ਕਾਮਨਾ ਕੀਤੀ। ਡਾ: (ਸ਼੍ਰੀਮਤੀ) ਰੀਤੂ, ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਕੂਲ ਦੇ ਜ਼ਿਆਦਾਤਰ ਵਿਿਦਆਰਥੀ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਹ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਬਾਬਾ ਹਾਕਮ ਸਿੰਘ ਜੀ ਪ੍ਰਤੀ ਬਹੁਤ ਸ਼ਰਧਾ ਰੱਖਦੇ ਹਨ। ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਅਤੇ ਬਾਬਾ ਹਾਕਮ ਸਿੰਘ ਜੀ ਦੀ ਯੋਗ ਅਗਵਾਈ ਅਤੇ ਸ਼ਲਾਘਾਯੋਗ ਪ੍ਰਬੰਧ ਹੇਠ ਸਕੂਲ ਹਰ ਖੇਤਰ ਵਿੱਚ ਬਹੁਤ ਤਰੱਕੀ ਕਰ ਰਿਹਾ ਹੈ। ਸਕੂਲ ਦੇ ਡਾਇਰੈਕਟਰ ਸ੍ਰੀ ਐਸ ਕੇ ਦੁੱਗਲ ਨੇ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਅਤੇ ਇਸ ਮੌਕੇ ਨੂੰ ਬੜੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਮਨਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
Comments (0)
Facebook Comments (0)