
ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ
Mon 16 Dec, 2019 0
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ 'ਚ ਇੱਕ ਹੋਰ ਦੋਸ਼ੀ ਸ਼ਸ਼ੀ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸੇਂਗਰ ਨੂੰ ਆਈ. ਪੀ. ਸੀ. ਦੀ ਧਾਰਾ 376 ਅਤੇ ਪਾਸਕੋ ਦੀ ਧਾਰਾ 5 (ਸੀ) ਅਤੇ 6 ਦੇ ਤਹਿਤ ਦੋਸ਼ੀ ਠਹਿਰਾਇਆ ਹੈ। ਹਾਲਾਂਕਿ ਇਸ ਮਾਮਲੇ 'ਚ ਦੇਰੀ ਨਾਲ ਚਾਰਜਸ਼ੀਟ ਦਾਖ਼ਲ ਕਰਨ ਲਈ ਅਦਾਲਤ ਨੇ ਸੀ. ਬੀ. ਆਈ. ਨੂੰ ਝਾੜ ਵੀ ਪਾਈ ਹੈ।
Comments (0)
Facebook Comments (0)