ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।
Thu 2 May, 2024 0ਚੋਹਲਾ ਸਾਹਿਬ 2 ਮਈ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸਕੂਲ ਚੋਹਲਾ ਸਾਹਿਬ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ ਕਵਲਜੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਲਜ਼ ਦੀ ਵਿਿਦਆਰਥਣ ਕਿਰਨਦੀਪ ਕੌਰ ਨੇ ਬਾਰਵੀਂ ਮੈਡੀਕਲ ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ, ਸੁੱਖਨੀਤ ਕੌਰ ਨੇ ਦੂਜਾ ਅਤੇ ਲਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਾਰਵੀਂ ਨਾਨ ਮੈਡੀਕਲ ਦੇ ਵਿਿਦਆਰਥੀ ਅਰਮਾਨਦੀਪ ਸਿੰਘ ਨੇ ਪਹਿਲਾ ਸਥਾਨ, ਹਰਨੀਤ ਕੌਰ ਨੇ ਦੂਜਾ ਸਥਾਨ ਅਤੇ ਰਜਨੀਸ਼ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰਵੀਂ ਕਾਮਰਸ ਵਿੱਚੋ ਗੁਰਿੰਦਰ ਕੌਰ ਨੇ ਪਹਿਲਾ ਸਥਾਨ, ਪਲਕ ਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਿਮਰਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਰਵੀਂ ਆਰਟਸ ਦੀ ਵਿਿਦਆਰਥਣ ਕਿਰਨਦੀਪ ਕੌਰ ਨੇ ਪਹਿਲਾ ਸਥਾਨ, ਪਵਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਿਮਰਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ਼ ਦੇ 11 ਵਿਿਦਆਰਥੀਆਂ ਨੇ 90ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ ਅਤੇ ਬਾਕੀ ਵਿਿਦਆਰਥੀਆਂ ਵੀ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨੇ ਇਸ ਰਿਜ਼ਲਟ ਦਾ ਸਿਹਰਾ ਕਾਲਜੀਏਟ ਸਕੂਲ ਦੇ ਮਿਹਨਤੀ ਸਟਾਫ ਦੇ ਸਿਰ ਬੰਨ੍ਹਿਆ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਜੀ ਕਰਮੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਵਿਿਦਆਰਥੀਆਂ ਨੂੰ ਵਧਾਈ ਦੇਣ ਲਈ ਪਹੁੰਚੇ। ਉਹਨਾਂ ਵਿਿਦਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਸਮੁੱਚੇ ਸਟਾਫ਼ ਅਤੇ ਪ੍ਰਿੰਸੀਪਲ ਨੂੰ ਮੁਬਾਰਕਬਾਦ ਦਿੱਤੀ। ਕਾਲਜ਼ ਪ੍ਰਿੰਸੀਪਲ ਡਾ ਕਵਲਜੀਤ ਕੌਰ ਨੇ ਕਾਲਜ ਵਿਚ ਚੱਲ ਰਹੇ ਉਚੇਰੀ ਸਿੱਖਿਆ ਦੇ ਕੋਰਸ ਬੀਏ, ਬੀ।ਐਸਸੀ, ਬੀਸੀਏ, ਬੀਕਾਮ, ਐਮਐਸਸੀ, ਡੀਸੀਏ, ਪੀਜੀਡੀਸੀਏ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਵਿਿਦਆਰਥੀਆਂ ਨੂੰ ਕਾਲਜ ਕਲਾਸਾਂ ਵਿੱਚ ਦਾਖਲਾ ਕਰਵਾਉਣ ਲਈ ਜੀ ਆਇਆ ਕਿਹਾ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸੀ।
Comments (0)
Facebook Comments (0)