ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਖਾਲਸਾ ਕਾਲਜ ਸਰਹਾਲੀ ਵਿੱਚ 50 ਕਿਲੋਵਾਟ ਸੋਲਰ ਪਲਾਂਟ ਦੀ ਉਸਾਰੀ ਦਾ ਉਦਘਾਟਨ ਕੀਤਾ।
Fri 27 Dec, 2024 0ਚੋਹਲਾ ਸਾਹਿਬ 27 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਇਲਾਕੇ ਦੀ ਸਿਰਮੌਰ ਅਗਾਂਹ-ਵਧੂ ਸੰਸਥਾ ਬਣਨ ਵੱਲ ਲਗਾਤਾਰ ਵੱਧ ਰਿਹਾ ਹੈ। ਕਾਲਜ ਵਿਖੇ ਵਿਿਦਆਰਥੀਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਜਿੱਥੇ ਬੁਨਿਆਦੀ ਇਨਫਰਾਸਟਰਕਚਰ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉੱਥੇ 50 ਕੇ ਵੀ ਦਾ ਸੋਲਰ ਪਲਾਂਟ ਲਗਾਉਣ ਦੀ ਯੋਜਨਾ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ ਗਿੱਲ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਵਿਖੇ ਬਿਜਲੀ ਦੀ ਵੱਧ ਰਹੀ ਖਪਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੋਲਰ ਪਲਾਂਟ ਦੀ ਬਹੁਤ ਜ਼ਰੂਰਤ ਸੀ। ਕਾਲਜ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ, ਆਨਰੇਰੀ ਸਕੱਤਰ ਸ੍ਰ ਹਰਜਿੰਦਰ ਸਿੰਘ ਬਿੱਲਿਆਂਵਾਲਾ, ਮੈਂਬਰ ਸ੍ਰ ਜਸਵਿੰਦਰ ਸਿੰਘ ਮੋਹਨਪੁਰਾ ਅਤੇ ਸ੍ਰ ਅਵਤਾਰ ਸਿੰਘ ਸੋਲਰ ਪਲਾਂਟ ਨੂੰ ਸਥਾਪਿਤ ਕੀਤੇ ਜਾਣ ਵਾਲੇ ਕਾਰਜਾਂ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ੋਤੇ ਹਾਜ਼ਰ ਹੋਏ। ਸੰਤ ਬਾਬਾ ਸੁੱਖਾ ਸਿੰਘ ਜੀ ਨੇ ਇਸ ਕਾਰਜ ਦੀ ਉਸਾਰੀ ਦਾ ਉਦਘਾਟਨ ਕਰਦਿਆਂ ਹੋਇਆਂ ਕਾਲਜ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਭਵਿੱਖੀ-ਕਾਰਜਾਂ ਵਿੱਚ ਵੀ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਵਾਇਆ।ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਸ੍ਰ। ਹਰਜਿੰਦਰ ਸਿੰਘ ਬਿੱਲਿਆਂਵਾਲਾ ਅਤੇ ਕਮੇਟੀ ਮੈਂਬਰ ਸ੍ਰ ਜਸਵਿੰਦਰ ਸਿੰਘ ਮੋਹਣਪੁਰਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਾਨ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਨੇ ਵਿੱਦਿਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿੱਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਰਹਿਨੁਮਾਈ ਹੇਠ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਵਿਿਦਆਰਥੀਆ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਦੇ ਨਾਲ-ਨਾਲ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
Comments (0)
Facebook Comments (0)