ਸਰਵਣ ਸਿੰਘ ਪੰਧੇਰ ਸਮੇਤ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਆਹ ਕਰੇ ਸਰਕਾਰ, ਆਪਣੇ ਹੱਕਾਂ ਲਈ ਰੋਸ ਪਰਦਰਸ਼ਨ ਕਰਨਾ ਕੋਈ ਅਪਰਾਧ ਨਹੀਂ ਆ :- ਮਾਣੋਚਾਹਲ, ਸਿੱਧਵਾਂ, ਸਕਰੀ
Mon 8 Apr, 2024 0ਚੋਹਲਾ ਸਾਹਿਬ 8 ਅਪ੍ਰੈਲ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਤਰਨਤਾਰਨ ਦੇ ਪ੍ਧਾਨ ਸਤਨਾਮ ਸਿੰਘ ਮਾਣੋਚਾਹਲ, ਜਿਲ੍ਹਾ ਇੰਚਾਰਜ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਸਕਰੀ ਨੇ ਤਾਮਿਲਨਾਡੂ ਸਰਕਾਰ ਵੱਲੋ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਸਮੇਤ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਦੀ ਤਰੁੰਤ ਰਿਹਾਈ ਦੀ ਮੰਗ ਕਰਦਿਆਂ ਸਰਕਾਰ ਦੀ ਇਸ ਹਰਕਤ ਦੀ ਜੰਮ ਕੇ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾਂ ਕਿ ਇਹ ਸਭ ਕੁਝ ਸੈਟਰ ਦੀ ਮੋਦੀ ਸਰਕਾਰ ਦੇ ਇਸਾਰੇ ਤੇ ਹੋ ਰਿਹਾ ਹੈ। ਸਰਕਾਰ ਕਿਸਾਨਾਂ ਮਜਦੂਰਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਇ ਉਹਨਾਂ ਨੂੰ ਗਿਰਫ਼ਤਾਰ ਕਰ ਰਹੀ ਹੈ। ਦੇਸ ਅੰਦਰ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਲੋਕਤੰਤਰੀ ਦੇਸ਼ਾਂ ਵਿੱਚ ਕਿਸੇ ਨੂੰ ਵੀ ਆਪਣੇ ਹੱਕਾਂ ਪ੍ਤੀ ਪਰਦਸਨ ਕਰਨ ਦਾ ਕਾਨੂੰਨੀ ਹੱਕ ਹੈ, ਪਰ ਮੋਦੀ ਸਰਕਾਰ ਦੇਸ ਅੰਦਰ ਡਰ ਦਾ ਮਾਹੋਲ ਪੈਦਾ ਕਰ ਰਹੀਂ ਹੈ। ਜਿਸ ਕਾਰਨ ਬਿਨਾ ਵਜਹ ਕਿਸਾਨਾਂ, ਮਜਦੂਰਾਂ ਅਤੇ ਆਮ ਲੋਕ ਜੋ ਆਪਣੇ ਹੱਕਾਂ ਪ੍ਤੀ ਪਰਦਸਨ ਕਰ ਰਹੇ ਹਨ ਉਹਨਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਤਰੁੰਤ ਰਿਹਾਅ ਕਰੇ ਨਹੀ ਤਾ ਸਰਕਾਰ ਵਿਰੁੱਧ ਵੱਡੇ ਪਰਦਸਨ ਕੀਤੇ ਜਾਣਗੇ।
Comments (0)
Facebook Comments (0)