ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੋਗਾ ਕੈਂਪ ਵਿੱਚ ਹਿੱਸਾ ਲਿਆ।

ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੋਗਾ ਕੈਂਪ ਵਿੱਚ ਹਿੱਸਾ ਲਿਆ।

ਚੋਹਲਾ ਸਾਹਿਬ 15 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਚੇਅਰਮੈਨ ਡਾ: ਉਪਕਾਰ ਸਿੰਘ ਸੰਧੂ ਅਤੇ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਸਿੱਧੂ ਦੀ ਯੋਗ ਅਗਵਾਈ ਹੇਠ ਸੀ.ਬੀ.ਐਸ.ਈ.ਬੋਰਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੋਗਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਦੱਸਿਆ ਕਿ ਯੋਗ ਦਿਵਸ 2022 ਨੂੰ ਸਮਰਪਿਤ ਉਹਨਾਂ ਦੀ ਸੰਸਥਾ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅੰਤਰਰਾਸ਼ਟਰੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ 60 ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਡੀ.ਪੀ.ਗੁਰਨਿਸ਼ਾਨ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਯੋਗ ਆਸਨਾ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਸਕੂਲਦੇ ਚੇਅਰਮੈਨ ਡਾ: ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਸਿਹਤਮੰਦ ਨਾਗਰਿਕ ਬਣਨ ਵਿੱਚ ਸਹਾਇਤਾ ਮਿਲਦੀ ਹੈ।ਇਸ ਸਮੇਂ ਉਹਨਾ ਨੇ ਬੱਚਿਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਉਹ ਆਪਣੀ ਜਿੰਦਗੀ ਵਿੱਚ ਯੋਗ ਨੂੰ ਅਪਣਾ ਲੈਣਗੇ ਤਾਂ ਉਹ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਨ।ਇਸ ਸਮੇਂ ਸਕੂਲ਼ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।