ਸੰਤ ਬਾਬਾ ਸੁੱਖਾ ਸਿੰਘ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚੇ-ਬੱਚੀਆਂ ਨੂੰ ਸਨਮਾਨਿਤ ਕੀਤਾ।

ਸੰਤ ਬਾਬਾ ਸੁੱਖਾ ਸਿੰਘ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚੇ-ਬੱਚੀਆਂ ਨੂੰ ਸਨਮਾਨਿਤ ਕੀਤਾ।

ਚੋਹਲਾ ਸਾਹਿਬ 13 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸੰਤ ਬਾਬਾ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਦੇਸ਼ ਭਗਤ ਸੰਤ ਬਾਬਾ ਵਿਸਾਖਾ ਸਿੰਘ  ਸਪੋਰਟਸ ਕਲੱਬ ਦਦੇਹਰ ਸਾਹਿਬ ਦੇ ਛੋਟੇ ਛੋਟੇ ਮਸੂਮ ਬੱਚੇ ਅਤੇ ਬੱਚੀਆਂ ਨੂੰ ਵਿਸ਼ੇਸ਼ ਤੌਰ ਤੇ 1100 ਰੁਪੈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਜੀ ਨੇ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਦੀ ਪਰੇਰਣਾ ਦਿੰਦੇ ਹੋਏ  ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੈਕਟਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਦੀ ਮਿਹਨਤ ਸਦਕਾ ਇਹਨਾਂ ਬੱਚੇ ਤੇ ਬੱਚਿਆਂ ਨੇ ਜਿਲ੍ਹਾ ਅਤੇ ਪੰਜਾਬ ਦੀਆਂ ਖੇਡਾਂ ਵਿਚ ਮੱਲਾਂ ਮਾਰੀਆਂ ਹਨ।ਉਹਨਾਂ ਕਿਹਾ ਕਿ ਅਸੀਂ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜੋ ਸਾਡੇ ਬੱਚੇ ਤੇ ਬੱਚਿਆਂ ਨੂੰ ਇਹਨਾਂ ਵੱਡਾ ਮਾਣ ਸਮਾਨਤ ਦਿੱਤਾ।ਇਸ ਸਮੇਂ ਕੁਲਦੀਪ ਸਿੰਘ ਸੈਕਟਰੀ,ਸੁਖਦੇਵ ਸਿੰਘ ਦੇਬਾ, ਬੀਬੀ ਲਖਵਿੰਦਰ ਕੌਰ ਨੂੰ ਵੀ ਬਾਬਾ ਜੀ ਵੱਲੋਂ ਸਨਮਾਨਿਤ ਕੀਤਾ ਗਿਆ।