
ਪੰਚਾਇਤ ਸਕੱਤਰ ਅਤੇ ਗ੍ਰਾਂਮ ਸੇਵਕਾਂ ਵੱਲੋਂ ਬਲਾਕ ਦਫ਼ਤਰ ਚੋਹਲਾ ਸਾਹਿਬ ਵਿਖੇ ਵਿਸ਼ਾਲ ਧਰਨਾ। ਪਿੰਡਾਂ ਦੇ ਵਿਕਾਸ ਕਾਰਜ ਠੱਪ
Fri 20 Aug, 2021 0
ਚੋਹਲਾ ਸਾਹਿਬ 20 ਅਗਸਤ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਪੰਚਾਇਤ ਵਿਭਾਗ ਵਿੱਚ ਕੰਮ ਕਰਦੇ ਪੰਚਾਇਤ ਸਕੱਤਰ ਅਤੇ ਗ੍ਰਾਂਮ ਸੇਵਕ ਫ਼ੂਨੀਅਨ ਵੱਲੋਂ ਸੁਖਪਾਲ ਸਿੰਘ ਜਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਅਤੇ ਅਵਤਾਰ ਸਿੰਘ ਜਿਲ੍ਹਾ ਪ੍ਰਧਾਨ ਗ੍ਰਾਂਮ ਸਵੇਕ ਯੂਨੀਅਨ ਦੀ ਪ੍ਰਧਾਨਗੀ ਹੇਠ ਬੀ.ਡੀ.ਪੀ.ਓ.ਦਫ਼ਤਰ ਚੋਹਲਾ ਸਾਹਿਬ ਵਿਖੇ 6ਵੇਂ ਪੇ ਕਮੀਸ਼ਨ ਦੇ ਵਿਰੋਧ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਬੀ.ਡੀ.ਪੀ.ਓ. ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਪ੍ਰਘਾਨ ਅਵਤਾਰ ਸਿੰਘ ਨੇ ਦੱਸਿਆ ਕਿ 6ਵੇਂ ਪੇ ਕਮਿਸ਼ਨ ਦੀ ਨੋਟੀਫਿਕੇਸ਼ਨ ਅਨੁਸਾਰ ਸੀ ਕੈਟਾਗਿਰੀ ਦੇ ਮੁਲਾਜਮਾਂ ਦੀਆਂ ਤਨਖਾਹਾਂ ਵਿੱਚ ਬਣਦਾ ਵਾਧਾ ਕਰਨ ਦੀ ਜਗਾ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਤਨਖਾਹ ਵਾਲੇ ਭੱਤਿਆਂ ਨੂੰ ਘਟਾਇਆ ਗਿਆ ਹੈ।ਜਿਸ ਨਾਲ ਕਰਮਚਾਰੀ ਨੂੰ ਬਹੁਤ ਵਿੱਤੀ ਨੁਕਸਾਨ ਹੋ ਰਿਹਾ ਹੈ।ਇਸ ਕਰਕੇ ਪੰਜਾਬ ਦੇ ਸਾਰੇ ਪੰਚਾਇਤ ਸਕੱਤਰ ਅਤੇ ਵੀ.ਡੀ.ਓ. 22.07.2021 ਤੋਂ ਲਗਾਤਾਰ ਕਲਮ ਛੋੜ ਹੜਤਾਲ ਤੇ ਚੱਲਦੇ ਆ ਰਹੇ ਹਨ।ਜਿਸ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਵੀ ਬਿਲਕੁੱਲ ਠੱਪ ਪਏ ਹਨ।ਉਹਨਾਂ ਕਿਹਾ ਕਿ ਮਰਚਾਰੀਆਂ ਵੱਲ 6ਵੇਂ ਪੇ ਕਮੀਸ਼ਨ ਦੀ ਨੋਟੀਫਿਕੇਸ਼ਨ ਦੀਆਂ ਤਰੁੱਟੀਆਂ ਨੂੰ ਜਲਦੀ ਦੂਰ ਕਰਨ ਦੇ ਨਾਲ ਨਾਲ ਪੰਚਾਇਤ ਸਕੱਤਰ ਅਤੇ ਵੀ.ਡੀ.ਓ.5 ਸਾਲ ਦੀ ਸਰਵਿਸ ਤੋਂ ਬਾਅਦ ਪੰਚਾਇਤ ਅਫਸਰ/ਐਸ ਈ.ਪੀ.ਓ. ਦਾ ਗ੍ਰੇਡ ਅਤੇ 10 ਸਾਲ ਦੀ ਸਰਵਿਸ ਤੋਂ ਬਾਅਦ ਬੀ.ਪੀ.ਪੀ.ਓ. ਦਾ ਗ੍ਰੇਡ ਦਿੱਤੇ ਜਾਣ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਹੇਠ ਲਿਖੇ ਅਨੁਸਾਰ ਵਿਭਾਗੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਪੰਚਾਇਤ ਸਕੱਤਰ ਨੂੰ 50-50 ਰੇਸ਼ੋ ਨਾਲ ਸੀਨੀਅਰਤਾ ਦਿੱਤੀ ਗਈ ਸੀ ਕਰਮਚਾਰੀਆਂ ਨੂੰ ਇਸ ਵਿੱਚ ਪਲੇਸਮੈਂਟ ਕਰਦੇ ਹੋਏ ਬਣਦੇ ਲਾਭ ਦਿੱਤੇ ਜਾਣ ਅਤੇ ਇਸਦੇ ਨਾਲ ਨਾਲ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਰਿਟਾਇਰ ਕਰਮਚਾਰੀਆਂ ਨੂੰ ਬਣਦੀ ਪੈਨਸ਼ਨ ਤੁਰੰਤ ਜਾਰੀ ਕੀਤੀ ਜਾਵੇ ,ਗ੍ਰਾਂਮ ਸੇਵਕ ਵਿੱਚੋਂ ਐਸ.ਈ.ਪੀ.ਓ.ਦੀ ਤਰੱਕੀ ਦਾ 100% ਕੋਟਾ ਨਿਰਧਾਰਤ ਕੀਤਾ ਜਾਵੇ,ਪੰਚਾਇਤ ਸਕੱਤਰ ਦੀਆਂ ਤਨਖਾਹਾਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ,ਤਨਖਾਹ ਈ.ਟੀ.ਟੀ.ਟੀਚਰਾਂ ਵਾਂਗ ਸਰਕਾਰੀ ਖਜਾਨੇ ਰਾਹੀਂ ਜਾਰੀ ਕੀਤੀਆਂ ਜਾਣ ਅਤੇ ਪ੍ਰਤੀ ਮਹੀਨਾ 30 ਲੀਟਰ ਪੈਟਰੋਲ ਜਾਰੀ ਕੀਤਾ ਜਾਵੇ।ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵੱਡੇ ਪੱਧਰ ਤੇ ਸੰਘਰਸ਼ ਜਾਰੀ ਕੀਤਾ ਜਾਵੇਗਾ।ਇਸ ਸਮੇਂ ਗੁਰਮੀਤ ਸਿੰਘ,ਗੁਰਕਿਰਪਾਲ ਸਿੰਘ,ਜਸਵਿੰਦਰ ਸਿੰਘ,ਹਰਪ੍ਰੀਤ ਸਿੰਘ,ਬਿਕਰਮਜੀਤ ਸਿੰਘ,ਸਰਬਜੀਤ ਸਿਘ,ਰਾਜਬੀਰ ਸਿੰਘ,ਗੁਰਜਿੰਦਰ ਸਿੰਘ,ਸਾਹਿਬ ਸਿੰਘ,ਪ੍ਰਭਜੋਤ ਸਿੰਘ,ਭੁਪਿੰਦਰ ਸਿੰਘ,ਮੋਨੀਕਾ ਰਾਣੀ,ਸੁਖਜਿੰਦਰ ਕੌਰ,ਪ੍ਰਭਦੀਪ ਕੌਰ ਆਦਿ ਹਾਜ਼ਰ ਸਨ।
Comments (0)
Facebook Comments (0)