ਕਾਮਰੇਡਾਂ ਨੇ ਬਜ਼ਾਰ ਚੋਹਲਾ ਸਾਹਿਬ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੀ ਜਮਕੇ ਨਾਅਰੇਬਾਜ਼ੀ।
Wed 9 Dec, 2020 0ਚੋਹਲਾ ਸਾਹਿਬ 9 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਭਾਰਤ ਬੰਦ ਦੇ ਸੱਦੇ ਤੇ ਕਿਸਾਨ, ਮਜ਼ਦੂਰ, ਔਰਤਾਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਾਉਣ ਵਾਸਤੇ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ ।ਇਸ ਮੌਕੇ ਤੇ ਸੰਬੋਧਨ ਕਰਦਿਆਂ ਕਾਮਰੇਡ ਬਲਵਿੰਦਰ ਸਿੰਘ ਤੇ ਦਦੇਹਰ ਸਾਹਿਬ ਨੇ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਨ੍ਹਾਂ ਚਿਰ ਤਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਦੁਕਾਨਦਾਰ ਭਰਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੰਘਰਸ਼ ਦੇ ਵਿੱਚ ਭਰਪੂਰ ਸਾਥ ਦਿੱਤਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਪੂਰੀ ਆਸ ਹੈ। ਇਸ ਮੌਕੇ ਤੇ ਪਰਮਜੀਤ ਸਿੰਘ ਚੋਹਲਾ, ਹਰਨਾਮ ਸਿੰਘ, ਰਜਿੰਦਰ ਸਿੰਘ, ਸੁਰਜੀਤ ਸਿੰਘ, ਪ੍ਰਸਿੰਨ ਸਿੰਘ, ਗੁਰਪਾਲ ਸਿੰਘ, ਮੰਗਲ ਸਿੰਘ, ਮਿਲਖਾ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਜਗਦੇਵ ਸਿੰਘ, ਸ਼ਮਸ਼ੇਰ ਸਿੰਘ,ਬਲਕਾਰ ਸਿੰਘ ,ਗੁਰਮੇਜ ਸਿੰਘ ,ਲਖਵੀਰ ਸਿੰਘ, ਸ਼ਾਮ ਸੁੰਦਰ, ਸੱਜਣ ਸਿੰਘ, ਆਦੇਸ਼ਪ੍ਰਤਾਪ, ਕੁਲਦੀਪ ਸਿੰਘ ਹਾਜ਼ਰ ਸਨ ।
Comments (0)
Facebook Comments (0)