ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ : ਸੰਤ ਬਾਬਾ ਸੁੱਖਾ ਸਿੰਘ
Sat 26 Dec, 2020 0ਚੋਹਲਾ ਸਾਹਿਬ 26 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਕਲਾਂ ਅਤੇ ਸੰਤ ਬਾਬਾ ਹਾਕਮ ਸਿੰਘ ਉੱਪ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਹੋਰ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਰਸੀ ਸਮਾਗਮ ਬੜ੍ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਨਾਏ ਜਾ ਰਹੇ ਹਨ ।ਉਹਨਾਂ ਦੱਸਿਆਕਿ 30 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਰੱਖੇ ਜਾਣਗੇ 31 ਦਸੰਬਰ ਨੂੰ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਉਹਨਾਂ ਦੱਸਿਆ ਕਿ ਦੋ ਜਨਵਰੀ ਨੂੰ ਜਰੂਰਤਮੰਦ ਜ਼ੋੜਿਆਂ ਦੀਆਂ ਸ਼ਾਦੀਆਂ ਕਰਵਾਈਆਂ ਜਾਣਗੀਆਂ ਅਤੇ ਇਹਨਾਂ ਜ਼ੋੜਿਆਂ ਨੂੰ ਵਿਆਹ ਦਾ ਲੋੜੀਂਦਾ ਸਮਾਨ ਵੀ ਦਿੱਤਾ ਜਾਵੇਗਾ।ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ।ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਗਤਾਂ ਦੇ ਠਹਿਰਣ ਦੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।
Comments (0)
Facebook Comments (0)